• Latest
  • Trending
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ PUNJAB ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ PUNJAB ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

1 year ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

22 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

49 minutes ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

58 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

1 hour ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

1 hour ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

2 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

4 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

4 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

4 hours ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

5 hours ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

5 hours ago
Hindi News
English News
Sunday, September 27, 2026
No Result
View All Result
28 °c
Chandigarh
26 ° Mon
27 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ PUNJAB ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ 24 ਕਮੇਟੀਆਂ ਦੇ 99 ਫੀਸਦੀ ਫੈਸਲੇ ਕਰਾਂਗੇ ਲਾਗੂ

August 8, 2025
in ਖਬਰਾਂ, ਪੰਜਾਬ
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ PUNJAB ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ PUNJAB ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

  • ਪੰਜਾਬ ਦੇ ਉਦਯੋਗਿਕ ਭਵਿੱਖ ਦਾ ਨਕਸ਼ਾ ਪੰਜਾਬ ਦੇ ਉਦਯੋਗਪਤੀ ਘੜਨਗੇ-ਕੇਜਰੀਵਾਲ
  • ਪੰਜਾਬ ਵਿੱਚ ਸਾਲ 2022 ਤੋਂ ਪਹਿਲਾਂ ਜਬਰੀ ਵਸੂਲੀ ਦਾ ਦੌਰ ਸੀ ਜਿਸ ਨਾਲ ਵੱਡੇ ਪੱਧਰ ’ਤੇ ਉਦਯੋਗ ਨੇ ਹਿਜਰਤ ਕੀਤੀ
  • ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ 24 ਕਮੇਟੀਆਂ ਦੇ 99 ਫੀਸਦੀ ਫੈਸਲੇ ਕਰਾਂਗੇ ਲਾਗੂ
  • ਦੇਸ਼ ਲਈ ਰੋਲ ਮਾਡਲ ਬਣਿਆ ਰਹੇਗਾ ਪੰਜਾਬ-ਮੁੱਖ ਮੰਤਰੀ ਮਾਨ
  • ਉਦਯੋਗਿਕ ਵਿਕਾਸ ਵਿੱਚ ਪੰਜਾਬ ਤੇਜ਼ੀ ਨਾਲ ਅੱਗੇ ਵਧ ਰਿਹਾ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ PUNJAB ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।

ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਇਸ ਸ਼ੁਰੂਆਤ ਨੂੰ ਪੰਜਾਬ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਪਹਿਲਾਂ ਪੰਜਾਬ ਵਿੱਚ ਜਬਰੀ ਵਸੂਲੀ ਦਾ ਦੌਰ ਸੀ ਜਦੋਂ ਸਿਆਸੀ ਲੀਡਰਾਂ ਵੱਲੋਂ ਕਾਰੋਬਾਰ ਵਿੱਚ ਹਿੱਸਾ ਪਾਉਣ ਲਈ ਉਦਯੋਗਪਤੀਆਂ ਦੀ ਬਾਂਹ ਮਰੋੜੀ ਜਾਂਦੀ ਸੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਧੱਕੇਸ਼ਾਹੀ ਤੋਂ ਅੱਕ ਕੇ ਉਦਯੋਗਪਤੀ ਦੂਜੇ ਸੂਬਿਆਂ ਵੱਲ ਹਿਜਰਤ ਕਰ ਗਏ ਅਤੇ ਪੰਜਾਬ ਨੂੰ ਗੰਭੀਰ ਸੰਕਟ ਵਿੱਚ ਫਸਾ ਦਿੱਤਾ ਜਿਸ ਨਾਲ ਸਾਡੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਗਏ।

ਸਾਲ 2022 ਤੋਂ ਬਾਅਦ ਸਨਅਤੀ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਦਯੋਗਿਕ ਸੈਕਟਰ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਅਤੇ ਬੁਲੰਦੀਆਂ ਤੇ ਲਿਜਾਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ।

ਉਨ੍ਹਾਂ ਨੇ ‘ਫਾਸਟ ਟਰੈਕ ਪੰਜਾਬ’ ਪੋਰਟਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਭਾਰਤ ਦਾ ਸਭ ਤੋਂ ਆਧੁਨਿਕ ਸਿੰਗਲ ਵਿੰਡੋ ਸਿਸਟਮ ਹੈ ਜਿਸ ਵਿੱਚ 150 ਤੋਂ ਵੱਧ ਵਪਾਰਕ ਸੇਵਾਵਾਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਖਾਸ ਗੱਲ ਹੈ ਕਿ ਆਫਲਾਈਨ ਅਰਜ਼ੀ ਦੀ ਜ਼ਰੂਰਤ ਹੀ ਖਤਮ ਕਰ ਦਿੱਤੀ ਗਈ ਹੈ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ‘ਪੰਜਾਬ ਵਪਾਰ ਦਾ ਅਧਿਕਾਰ ਐਕਟ’ ਦੇ ਤਹਿਤ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੇ ਯੂਨਿਟਾਂ ਨੂੰ ਤਿੰਨ ਦਿਨਾਂ ਵਿੱਚ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਜਾਂਦੀ ਹੈ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਸਰਕਾਰ ਨੇ ਉਦਯੋਗਿਕ ਖੇਤਰ ਵਿੱਚ ਹੋਰ ਵੀ ਵੱਡੇ ਸੁਧਾਰ ਕੀਤੇ ਹਨ।

ਉਨ੍ਹਾਂ ਕਿਹਾ ਕਿ ਕਲਰ ਕੋਡਿੰਗ ਸਟੈਂਪ ਪੇਪਰ ਲਾਗੂ ਕੀਤਾ, ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਲਈ 45 ਦਿਨਾਂ ਦਾ ਸਮਾਂ ਤੈਅ ਕੀਤਾ ਅਤੇ ਜੇਕਰ ਪ੍ਰਵਾਨਗੀ ਨਾ ਦਿੱਤੀ ਗਈ ਤਾਂ ਇਸ ਨੂੰ ਪ੍ਰਵਾਨ ਮੰਨਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਮੇਟੀਆਂ ਪੰਜਾਬ ਦੇ ਉਦਯੋਗਿਕ ਭਵਿੱਖ ਦਾ ਨਕਸ਼ਾ ਘੜਨਗੀਆਂ।

ਉਨ੍ਹਾਂ ਕਿਹਾ ਕਿ ਸਰਕਾਰ-ਸਨਅਤਕਾਰ ਮਿਲਣੀਆਂ ਵਰਗੇ ਉਪਰਾਲਿਆਂ ਰਾਹੀਂ ਸਰਕਾਰ ਨੇ ਸਨਅਤਕਾਰਾਂ ਨੂੰ ਵੀ ਭਾਈਵਾਲ ਬਣਾਇਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕਮੇਟੀਆਂ ਵੱਲੋਂ ਲਏ ਜਾਣ ਵਾਲੇ ਫੈਸਲਿਆਂ ਨੂੰ ਅਮਲੀਜਾਮਾ ਪਹਿਨਾਏਗੀ।

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਨਵੀਆਂ ਪਿਰਤਾਂ ਪਾਈਆਂ ਜਾ ਰਹੀਆਂ ਹਨ ਜਿੱਥੇ ਸਰਕਾਰ ਉਦਯੋਗ ਨੂੰ ਹੁਕਮ ਨਹੀਂ ਚਾੜ੍ਹੇਗੀ ਸਗੋਂ ਸੈਕਟਰ ਅਧਾਰਿਤ ਕਮੇਟੀਆਂ ਰਾਹੀਂ ਉਦਯੋਗਪਤੀਆਂ ਦੇ ਫੈਸਲਿਆਂ ਨੂੰ ਲਾਗੂ ਕਰੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਦੂਜੇ ਸੂਬਿਆਂ ਦੇ ਉਦਯੋਗਿਕ ਖੇਤਰ ਦਾ ਅਧਿਐਨ ਕੀਤਾ ਜਾਵੇਗਾ ਅਤੇ ਇਸ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਉਦਯੋਗ ਹੋਰ ਤਰੱਕੀ ਕਰ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ 99 ਫੀਸਦੀ ਫੈਸਲੇ ਅਮਲ ਵਿੱਚ ਲਿਆਂਦੇ ਜਾਣਗੇ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਪਹਿਲਾਂ ਹੀ ਕੌਮੀ ਪੱਧਰ ’ਤੇ ਅਗਵਾਈ ਕਰ ਰਿਹਾ ਹੈ ਅਤੇ ਛੇਤੀ ਹੀ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰੇਗਾ।

ਸਤੰਬਰ, 2023 ਵਿੱਚ ਸਰਕਾਰ-ਉਦਯੋਗ ਮਿਲਣੀਆਂ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਿਲਣੀਆਂ ਦਰਮਿਆਨ ਹੋਏ ਵਿਚਾਰ-ਵਟਾਂਦਰੇ ਤੋਂ ਸੈਕਟਰ ਅਧਾਰਿਤ 24 ਕਮੇਟੀਆਂ ਦੇ ਵਿਚਾਰ ਦਾ ਜਨਮ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਮੇਟੀਆਂ ਹਰੇਕ ਉਦਯੋਗਿਕ ਸੈਕਟਰ ਲਈ ਵਿਸਥਾਰਤ ਰਣਨੀਤੀਆਂ ਤਿਆਰ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਮੌਜੂਦ ਜ਼ਿਆਦਾਤਰ ਸਨਅਤਕਾਰ ਇਨ੍ਹਾਂ ਕਮੇਟੀਆਂ ਮੈਂਬਰ ਵੀ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਸਮੂਹ Punjab ਦੇ ਉਦਯੋਗਿਕ ਭਵਿੱਖ ਲਈ ਰੂਪ-ਰੇਖਾ ਤਿਆਰ ਕਰਨਗੇ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਿਆਰ ਕਰਦੇ ਸਮੇਂ ਇਹ ਕਮੇਟੀਆਂ ਉਦਯੋਗਿਕ ਭਾਈਵਾਲਾਂ ਤੋਂ ਬਰਾਬਰ ਹਿੱਸੇਦਾਰੀ ਨੂੰ ਯਕੀਨੀ ਬਣਾਉਣਗੀਆਂ। ਭਗਵੰਤ ਸਿੰਘ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਉਦਯੋਗ-ਪੱਖੀ ਨੀਤੀਆਂ ਬਣਾਉਣ ਵਿੱਚ ਸਰਗਰਮੀ ਨਾਲ ਆਪਣੇ ਕੀਮਤੀ ਵਿਚਾਰ ਅਤੇ ਸੁਝਾਅ ਸਾਂਝੇ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ Punjab ਦੀਆਂ ਉਦਯੋਗਿਕ ਸਮਰੱਥਾਵਾਂ, ਅਸਲ ਚੁਣੌਤੀਆਂ ਅਤੇ ਵਿੱਤੀ ਸੰਦਰਭ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਿਫ਼ਾਰਸ਼ਾਂ ਦੇਣ। ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ, ਇੱਕ ਮੈਂਬਰ ਸਕੱਤਰ ਅਤੇ ਪੰਜਾਬ ਬਿਊਰੋ ਆਫ਼ ਇੰਡਸਟਰੀਅਲ ਇਨਵੈਸਟਮੈਂਟ ਅਤੇ ਜ਼ਿਲ੍ਹਾ ਉਦਯੋਗ ਕੇਂਦਰਾਂ ਦੇ ਅਧਿਕਾਰੀ ਸ਼ਾਮਲ ਹੋਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਡੀਆਂ ਇਕਾਈਆਂ, ਐਮ.ਐਸ.ਐਮ.ਈਜ਼, ਸਬ-ਸੈਕਟਰਾਂ ਅਤੇ ਸਾਰੇ ਖੇਤਰਾਂ ਤੋਂ ਨੁਮਾਇੰਦਗੀ ਯਕੀਨੀ ਬਣਾਈ ਹੈ ਤਾਂ ਜੋ ਇਸ ਸਬੰਧੀ ਸਮੂਹਿਕ ਫੈਸਲਿਆਂ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ Punjab ਵਿੱਚ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਅਸੀਂ ਇਕ ਫੈਸਲਾਕੁਨ ਮੋੜ ‘ਤੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਸਮਰਥਨ ਨਾਲ ਸੂਬਾ ਦੂਰਅੰਦੇਸ਼ੀ ਅਤੇ ਵਿਸ਼ਵ ਪੱਧਰੀ ਈਕੋ-ਸਿਸਟਮ ਬਣਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਪਸੰਦੀਦਾ ਉਦਯੋਗਿਕ ਅਤੇ ਬਰਾਮਦ ਕੇਂਦਰ ਬਣਾਉਣ ਲਈ ਉਦਯੋਗਪਤੀਆਂ ਨੂੰ ਬਰਾਬਰ ਦੇ ਭਾਈਵਾਲ ਵਜੋਂ ਅੱਗੇ ਵਧਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਜਲਦ ਹੀ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰੇਗੀ। ਉਦਯੋਗਿਕ ਦਿੱਗਜ਼ਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਪਹਿਲਾਂ ਹੀ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਮੋਹਰੀ ਹੈ।

ਭਗਵੰਤ ਸਿੰਘ ਮਾਨ ਨੇ ਮਾਣ ਨਾਲ ਦੱਸਿਆ ਕਿ ਮਾਰਚ 2022 ਤੋਂ ਪੰਜਾਬ ਨੂੰ 1.14 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਰੋਜ਼ਗਾਰ ਦੇ 4.5 ਲੱਖ ਤੋਂ ਵੱਧ ਮੌਕੇ ਪੈਦਾ ਹੋਏ ਹਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ Punjab ਵਿਸ਼ਵਵਿਆਪੀ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਗਿਆ ਹੈ, ਜਿਸ ਵਿੱਚ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਦੁਬਈ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਸਪੇਨ ਵਰਗੇ ਦੇਸ਼ ਸੂਬੇ ਵਿੱਚ ਨਿਵੇਸ਼ ਲਈ ਡੂੰਘੀ ਦਿਲਚਸਪੀ ਦਿਖਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ-ਪੱਖੀ ਨੀਤੀਆਂ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਸਾਜ਼ਗਾਰ ਨਿਵੇਸ਼ ਮਾਹੌਲ ਕਾਰਨ ਹੀ ਇਹ ਸਭ ਸੰਭਵ ਹੋਇਆ ਹੈ।

ਭਗਵੰਤ ਸਿੰਘ ਮਾਨ ਨੇ ਵ੍ਹਟਸਐਪ, ਚੈਟਬੋਟ ਏ.ਆਈ. ਅਤੇ ਕਾਲ ਸੈਂਟਰਾਂ ਰਾਹੀਂ ਰੀਅਲ-ਟਾਈਮ ਇਨਵੈਸਟਰ ਸਪੋਰਟ ਅਤੇ ਫਾਇਰ ਐਨਓਸੀ ਐਕਸਟੈਂਸ਼ਨ ਅਤੇ ਲੀਜ਼ਹੋਲਡ-ਟੂ-ਫ੍ਰੀਹੋਲਡ ਕਨਵਰਜ਼ਨ ਵਰਗੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਵਰਗੇ ਹੋਰ ਪ੍ਰਗਤੀਸ਼ੀਲ ਕਦਮਾਂ ‘ਤੇ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਉਦਯੋਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਸ ਲਈ ਨਿਵੇਸ਼ਕਾਂ ਅਤੇ ਮੁੱਖ ਭਾਈਵਾਲਾਂ ਨੂੰ ਨੀਤੀ ਨਿਰਮਾਣ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਬਿਲਕੁਲ ਉਲਟ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਦੌਰਾਨ ਉੱਦਮੀਆਂ ‘ਤੇ ਦਬਾਅ ਪਾਇਆ ਜਾਂਦਾ ਸੀ ਅਤੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਸੀ।

ਉਨ੍ਹਾਂ ਕਿਹਾ ਕਿ ਪਿਛਲੇ ਸ਼ਾਸਕਾਂ ਨੇ ਸੂਬੇ ਦੇ ਲੋਕਾਂ ਨੂੰ ਸਿਰਫ਼ ਲੁੱਟਿਆ ਹੀ ਹੈ ਅਤੇ ਉਨ੍ਹਾਂ ਦੇ ਹੱਥ ਪੰਜਾਬ ਦੇ ਖੂਨ ਨਾਲ ਰੰਗੇ ਹੋਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ, ਜੋ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਮੌਜੂਦਾ ਪ੍ਰਸ਼ਾਸਨ ਉਦਯੋਗਪਤੀਆਂ ਨੂੰ ਪਰੇਸ਼ਾਨ ਨਹੀਂ ਕਰ ਰਿਹਾ ਹੈ ਬਲਕਿ ਉਦਯੋਗ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਅਤੇ ਵਧਣ-ਫੁੱਲਣ ਵਿੱਚ ਮਦਦ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਹੁਣ ਸਾਡੇ ਯਤਨਾਂ ਨੂੰ ਹੋਰ ਮਜ਼ਬੂਤ ਕਰਨਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਰਿਹਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਸਮਾਜਿਕ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਨਸ਼ੇ Punjab ਦੇ ਅਕਸ ‘ਤੇ ਸਭ ਤੋਂ ਵੱਡੇ ਕਲੰਕ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਲਾਮਤਾਂ ਨੂੰ ਖਤਮ ਕਰਨ ਲਈ ਜ਼ੋਰਦਾਰ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਆ ਰਹੇ ਹਨ ਅਤੇ ਪੰਜਾਬ ਨਸ਼ਾ ਮੁਕਤ ਹੋਣ ਦੇ ਰਾਹ ‘ਤੇ ਹੈ।

ਉਨ੍ਹਾਂ ਇਹ ਕਹਿੰਦਿਆਂ ਆਪਣੇ ਭਾਸ਼ਣ ਨੂੰ ਸਮਾਪਤ ਕੀਤਾ ਕਿ Punjab ਹਰ ਖੇਤਰ ਵਿੱਚ ਮੋਹਰੀ ਬਣ ਕੇ ਉੱਭਰੇਗਾ ਅਤੇ ਪੰਜਾਬੀ ਵਿਸ਼ਵ ਪੱਧਰ ‘ਤੇ ਸੂਬੇ ਅਤੇ ਦੇਸ਼ ਦਾ ਨਾਮ ਚਮਕਾਉਂਦੇ ਰਹਿਣਗੇ।

ਇਸ ਤੋਂ ਪਹਿਲਾਂ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਦਯੋਗ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ ਨੇ ਸਾਰਿਆਂ ਦਾ ਧੰਨਵਾਦ ਕੀਤਾ।
—–

Tags: arvind kejriwalBreaking news in PunjabiLatest Punjab newsLatest Punjab news in PunjabiPUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

by Ankit
September 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ ਪੁਲਿਸ ਟੀਮਾਂ ਨੇ 184 ਵਿਅਕਤੀਆਂ...

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 27, 2026
0

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

Most Popular

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
2 weeks ago
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 18 ਜ਼ਿਲ੍ਹਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 