2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ
ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਕਾਂਗਰਸ ਨੇ ਪ੍ਰਿਅੰਕਾ ਕੱਕੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।AICC ਦੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਨੇ ਮੰਗਲਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ। ਪ੍ਰਿਅੰਕਾ ਕੱਕੜ ਹੁਣ ਹਰਨਾਮ ਸਿੰਘ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ। ਹਰਨਾਮ ਸਿੰਘ ਨੂੰ ਹਾਲ ਹੀ ਵਿੱਚ AICC ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਜਿਹੇ ਵਿੱਚ ਪੰਜਾਬ ਚੋਣਾਂ ਲਈ ਮੀਡੀਆ ਤਾਲਮੇਲ ਦੀ ਜ਼ਿੰਮੇਵਾਰੀ ਪ੍ਰਿਅੰਕਾ ਕੱਕੜ ਨੂੰ ਸੌਂਪੀ ਗਈ ਹੈ।
























