Congress ਨੇ ਦਿੱਲੀ ਸੀਐਮ ਆਤਿਸ਼ੀ ਦੇ ਖਿਲਾਫ ਮੈਦਾਨ ‘ਚ ਉਤਾਰਿਆ ਉਮੀਦਵਾਰ
- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਤੀਜੀ ਸੂਚੀ ਜਾਰੀ
ਨਵੀਂ ਦਿੱਲੀ, 3 ਜਨਵਰੀ : ਕਾਂਗਰਸ (Congress) ਨੇ ਦਿੱਲੀ ਦੀ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਦਿੱਲੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਆਤਿਸ਼ੀ ਖਿਲਾਫ ਅਲਕਾ ਲਾਂਬਾ ਨੂੰ ਚੋਣ ਮੈਦਾਨ ਚ ਉਤਾਰਿਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਿਰਫ਼ ਇੱਕ ਨਾਮ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਕਾਲਕਾਜੀ ਸੀਟ ਤੋਂ ਅਲਕਾ ਲਾਂਬਾ ਨੂੰ ਟਿਕਟ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/