Congress ਆਗੂ ਪਵਨ ਖੇੜਾ ਦੇ ਦਿੱਲੀ ਸਥਿਤ ਘਰ ਪੁੱਛਗਿੱਛ ਲਈ ਪਹੁੰਚੀ ਅਸਾਮ ਪੁਲਿਸ
ਨਵੀ ਦਿੱਲੀ, 7 ਅਪ੍ਰੈਲ (ਵਿਸ਼ਵ ਵਾਰਤਾ): ਅਸਾਮ ਪੁਲਿਸ ਦੀ ਟੀਮ ਕਾਂਗਰਸੀ ਨੇਤਾ ਪਵਨ ਖੇੜਾ ਦੇ ਦਿੱਲੀ ਸਥਿਤ ਘਰ ਪਹੁੰਚੀ ਹੈ। ਕਾਂਗਰਸ ਆਗੂ ਪਵਨ ਖੇੜਾ ਵੱਲੋਂ ਅਸਾਮ ਦੇ ਮੁੱਖ ਮੰਤਰੀ ਹਿੰਮਤ ਬਿਸਵਾ ਸਰਮਾ ‘ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਅਸਾਮ ਪੁਲਿਸ ਦੀ ਟੀਮ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਪਹੁੰਚੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਜਾਅਲੀ ਪਾਸਪੋਰਟ ਨੂੰ ਲੈ ਕੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਆਧਾਰ ‘ਤੇ ਹੋਈ ਹੈ।
ਹਾਲ ਹੀ ਵਿੱਚ ਪਵਨ ਖੇੜਾ ਨੇ ਅਸਾਮ ਦੇ ਸੀਐਮ ਹਿੰਮਤ ਬਿਸਵਾ ਸਰਮਾ ਅਤੇ ਉਨ੍ਹਾਂ ਦੀ ਪਤਨੀ ਰਿੰਕੀ ਕੋਲ ਤਿੰਨ ਪਾਸਪੋਰਟ ਹੋਣ ਦੇ ਦੋਸ਼ ਲਗਾਏ ਸਨ। ਮੁੱਖ ਮੰਤਰੀ ਨੇ ਇਨ੍ਹਾਂ ਦੋਸ਼ਾਂ ਤੋਂ ਬਾਅਦ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ। ਅੱਜ ਅਸਾਮ ਪੁਲਿਸ ਦੀ ਇੱਕ ਟੀਮ ਦਿੱਲੀ ਪੁਲਿਸ ਦੇ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ।
ਸੀਐਮ ਹਿੰਮਤ ਬਿਸਵਾ ਸਰਮਾ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ FIR ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਪਵਨ ਖੇੜਾ ਇਸ ਸਮੇਂ ਘਰ ‘ਤੇ ਮੌਜੂਦ ਨਹੀਂ ਹਨ। ਅਸਾਮ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਨ ਲਈ ਉਡੀਕ ਕਰ ਰਹੀ ਹੈ ਅਤੇ ਦਿੱਲੀ ਪੁਲਿਸ ਵੀ ਉਨ੍ਹਾਂ ਦੇ ਨਾਲ ਮੌਜੂਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















