Congress: ਰਾਹੁਲ ਗਾਂਧੀ ਨੇ ਹਾਥਰਸ ਬਲਾਤਕਾਰ ਪੀੜਤਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਨਵੀ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਹਾਥਰਸ ਬਲਾਤਕਾਰ ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤਾ ਦੇ ਪਰਿਵਾਰ ਨਾਲ ਕਰੀਬ 45 ਮਿੰਟ ਤੱਕ ਗੱਲਬਾਤ ਕੀਤੀ। ਰਾਹੁਲ ਅੱਜ ਸਵੇਰੇ 7 ਵਜੇ ਦਿੱਲੀ ਤੋਂ ਹਾਥਰਸ ਲਈ ਰਵਾਨਾ ਹੋਏ ਸਨ। ਦੱਸ ਦਈਏ ਕਿ ਚਾਰ ਸਾਲ ਪਹਿਲਾਂ 14 ਸਤੰਬਰ 2020 ਨੂੰ, ਹਾਥਰਸ ਵਿੱਚ ਇੱਕ ਦਲਿਤ ਲੜਕੀ ਨਾਲ ਬੇਰਹਿਮੀ ਨਾਲ ਬਲਾਤਕਾਰ ਕੀਤਾ ਗਿਆ ਸੀ। 29 ਸਤੰਬਰ 2020 ਨੂੰ ਦਿੱਲੀ ਦੇ ਸਫਦਰਗੰਜ ਹਸਪਤਾਲ ਵਿੱਚ ਲੜਕੀ ਦੀ ਮੌਤ ਹੋ ਗਈ। ਪੁਲਿਸ ਨੇ ਰਾਤ ਨੂੰ ਉਸ ਦੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਲੜਕੀ ਦਾ ਸਸਕਾਰ ਕਰ ਦਿੱਤਾ ਸੀ। ਜਦੋਂ ਯੂਪੀ ਪੁਲਿਸ ਦੀ ਜਾਂਚ ‘ਤੇ ਸਵਾਲ ਉੱਠੇ ਤਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/