• Latest
  • Trending
ਆਬਕਾਰੀ ਨੀਤੀ ਮਾਮਲੇ ਵਿੱਚ Arvind Kejriwal ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘AAP’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

ਆਬਕਾਰੀ ਨੀਤੀ ਮਾਮਲੇ ਵਿੱਚ Arvind Kejriwal ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘AAP’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

8 months ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

8 minutes ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

25 minutes ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

40 minutes ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

3 hours ago
Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

3 hours ago
🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

3 hours ago
Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, November 7, 2026
No Result
View All Result
26 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਬਕਾਰੀ ਨੀਤੀ ਮਾਮਲੇ ਵਿੱਚ Arvind Kejriwal ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘AAP’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

ਅਰਵਿੰਦ ਕੇਜਰੀਵਾਲ ਵਿਰੁੱਧ ਕੇਸ ਰੱਦ ਕਰਨ ਦੇ ਅਦਾਲਤ ਦੇ ਫੈਸਲੇ ਨੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ: ਭਗਵੰਤ ਸਿੰਘ ਮਾਨ

February 27, 2026
in ਖਬਰਾਂ, ਪੰਜਾਬ

ਭਾਰਤੀ ਰਾਜਨੀਤੀ ‘ਚ ਇਤਿਹਾਸਕ ਦਿਨ ਕਿਉਂਕਿ ਸੱਚਾਈ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ

ਭਾਜਪਾ ਨੇ ਦਿੱਲੀ ਚੋਣਾਂ ਜਿੱਤਣ ਲਈ ‘ਆਪ’ ਦੀ ਸਮੁੱਚੀ ਉੱਚ-ਪੱਧਰੀ ਲੀਡਰਸ਼ਿਪ ਨੂੰ ਜੇਲ੍ਹ ‘ਚ ਡੱਕ ਦਿੱਤਾ, ਪਰ ਅੱਜ ਨਿਆਂ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 27 ਫਰਵਰੀ 2026 (ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ‘ਆਪ’ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ ‘ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ,

ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਪਾਰਟੀ, ਜੋ ਆਪਣੇ ਚੰਗੇ ਕੰਮਾਂ ਨਾਲ ਦੇਸ਼ ਭਰ ‘ਚ ਆਪਣਾ ਆਧਾਰ ਫੈਲ ਰਹੀ ਹੈ, ਨੂੰ ਰੋਕਣ ਦੀ ਨਿਰਾਸ਼ਾਜਨਕ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਹੁਕਮ ਇਸ ਗੱਲ ਦਾ ਪ੍ਰਮਾਣ ਹੈ ਕਿ ਹਨੇਰੀ ਰਾਤ, ਭਾਵੇਂ ਉਹ ਕਿੰਨੀ ਵੀ ਲੰਬੀ ਕਿਉਂ ਨਾ ਹੋਵੇ, ਖਤਮ ਜ਼ਰੂਰ ਹੁੰਦੀ ਹੈ ਅਤੇ ਸਦਾ ਸੱਚਾਈ ਤੇ ਰੌਸ਼ਨੀ ਦੀ ਜਿੱਤ ਹੁੰਦੀ ਹੈ।

ਅਰਵਿੰਦ ਕੇਜਰੀਵਾਲ ਅਤੇ ਪਾਰਟੀ ਲਈ ਅਰਦਾਸ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਲੋਕਾਂ ਦੀਆਂ ਅਰਦਾਸਾਂ/ਪ੍ਰਾਰਥਨਾਵਾਂ ਦਾ ਹੀ ਚਮਤਕਾਰ ਹੈ ਜੋ ਇਹ ਇਮਾਨਦਾਰ ਆਗੂਆਂ ਅੱਜ ਬਾ-ਇੱਜ਼ਤ ਬਰੀ ਹੋ ਗਏ ਹਨ। ਅਦਾਲਤ ਦੇ ਹੁਕਮ ਨੇ ਸੀਬੀਆਈ ਦੇ ਕੰਮਕਾਜ ‘ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ, ਜੋ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਇਸਨੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਦੁਆਰਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ ਹੈ।

ਦਿੱਲੀ ਵਿੱਚ ਹੋਏ ਰਾਜਨੀਤਿਕ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਸਿਰਫ਼ ਚੋਣਾਂ ਜਿੱਤਣ ਲਈ, ਆਮ ਆਦਮੀ ਪਾਰਟੀ ਦੀ ਸਾਰੀ ਦੀ ਸਾਰੀ ਉੱਚ-ਪੱਧਰੀ ਲੀਡਰਸ਼ਿਪ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਲਾਖਾਂ ਪਿੱਛੇ ਸੁੱਟ ਦਿੱਤਾ ਸੀ। ਅਦਾਲਤ ਦੇ ਅੱਜ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਇਮਾਨਦਾਰ ਆਦਮੀ ਹਨ ਜੋ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਹਨ ਕਿਉਂਕਿ ਉਹ ਸਿਰਫ਼ ਸੱਚ ਦੇ ਰਾਹ ‘ਤੇ ਚੱਲਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਦਾ ਹਰ ਵਲੰਟੀਅਰ ਸਿਰਫ਼ ਲੋਕਾਂ ਦੀ ਸੇਵਾ ਲਈ ਹੀ ਰਾਜਨੀਤੀ ‘ਚ ਆਇਆ ਹੈ, ਕਿਉਂਕਿ ਜੇ ਪੈਸੇ ਪੱਖੋਂ ਦੇਖੀਏ ਤਾਂ ਉਹ ਪਹਿਲਾਂ ਹੀ ਆਪਣੇ-ਆਪਣੇ ਖੇਤਰਾਂ ਵਿੱਚ ਚੰਗੀ ਕਮਾਈ ਕਰ ਰਹੇ ਸਨ।

ਰਵਾਇਤੀ ਸਿਆਸੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਮ ਆਦਮੀ ਪਾਰਟੀ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਅਸੀਂ ਹਮੇਸ਼ਾ ਆਮ ਆਦਮੀ ਦੀ ਭਲਾਈ ਦਾ ਏਜੰਡਾ ਲੈ ਕੇ ਚੱਲਦੇ ਹਾਂ । ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਭਾਜਪਾ ਆਪਣੇ ਸੱਤਾ ਦੇ ਦਿਨਾਂ ਦੌਰਾਨ ਰੋਟੇਸ਼ਨ ਦੇ ਆਧਾਰ ‘ਤੇ ਸੱਤਾ ਦਾ ਆਨੰਦ ਮਾਣਦਿਆਂ ਅਤੇ ਇੱਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਦਿਆਂ ਦੋਸਤਾਨਾ ਮੈਚ ਖੇਡਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਸਦਾ ਸੱਤਾ ਦੀ ਕੁਰਸੀ ਦੀ ਖੇਡ ਖੇਡਦੀਆਂ ਰਹੀਆਂ ਹਨ, ਜਿਨ੍ਹਾਂ ਨੇ ਆਪਣੀ-ਆਪਣੀ ਵਾਰੀ ਅਨੁਸਾਰ ਦੇਸ਼ ਅਤੇ ਇਸਦੇ ਲੋਕਾਂ ਨੂੰ ਰੱਜ਼ ਕੇ ਲੁੱਟਿਆ।

ਉਨ੍ਹਾਂ ਅੱਗੇ ਕਿਹਾ ਕਿ ਇਹ ਗੰਦਾ ਨਾਟਕ ਉਦੋਂ ਬੰਦ ਹੋ ਗਿਆ ਸੀ ਜਦੋਂ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤੀ ਦੇ ਕੇਂਦਰ ਵਿੱਚ ਕਦਮ ਰੱਖਿਆ, ਜੋ ਇਹ ਪਾਰਟੀਆਂ ਕਦੇ ਨਹੀਂ ਚਾਹੁੰਦੀਆਂ ਸਨ ਕਿ ਅਜਿਹਾ ਹੋਵੇ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭ੍ਰਿਸ਼ਟਾਚਾਰ ਅਤੇ ਇਨ੍ਹਾਂ ਪਾਰਟੀਆਂ ਦੇ ਘਿਨਾਉਣੇ ਕਾਰਨਾਮਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਇਨ੍ਹਾਂ ਦੀ ਬਦਲਾਖ਼ੋਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਭ੍ਰਿਸ਼ਟਾਚਾਰੀ ਲੋਕ, ਜਿਨ੍ਹਾਂ ਦੀਆਂ ਜੜ੍ਹਾਂ ਅਤੇ ਹਰ ਪਾਸੇ ਫੈਲੀਆਂ ਹੋਈਆਂ ਹਨ, ਇਮਾਨਦਾਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉਨ੍ਹਾਂ ‘ਤੇ ਝੂਠੇ ਕੇਸ ਪਾਉਂਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਲੋਕਾਂ ਤੋਂ ਵੋਟਾਂ ਮੰਗਣ ਦੀ ਬਜਾਏ ਵੋਟਾਂ ਦਾ ਆਪਣਾ ਡੇਟਾਬੇਸ ਬਣਾ ਕੇ ਲੋਕਤੰਤਰ ਨੂੰ ਢਾਹ ਲਗਾਉਣ ਦੀ ਇੱਕ ਚਾਲ ਹੈ। ਜਨਤਾ ਅੱਗੇ ਹੱਥ ਜੋੜ ਕੇ ਉਨ੍ਹਾਂ ਤੋਂ ਵੋਟਾਂ ਮੰਗਣ ਦੀ ਬਜਾਏ, ਕੇਂਦਰ ਸਰਕਾਰ ਨੇ ਇਹ ਰਣਨੀਤੀ ਤਿਆਰ ਕੀਤੀ ਹੈ ਜਿੱਥੇ ਇਹਨਾਂ ਵੋਟਰਾਂ ਨੂੰ ਵਰਤੋਂ ਕਿਸੇ ਵੀ ਸੂਬੇ ਵਿੱਚ ਆਪਣੀ ਪਾਰਟੀ ਦੀ ਜਿੱਤ ਲਈ ਹੇਰਾਫੇਰੀ ਕਰਨ ਲਈ ਕੀਤੀ ਜਾਂਦੀ ਹੈ। ਇਹ ਦੇਸ਼, ਇਸਦੇ ਲੋਕਾਂ ਅਤੇ ਇੱਥੋਂ ਤੱਕ ਕਿ ਲੋਕਤੰਤਰ ਲਈ ਵੀ ਬੇਹੱਦ ਘਾਤਕ ਹੈ। ਭਾਰਤੀ ਆਜ਼ਾਦੀ ਸੰਗਰਾਮ ਦੇ ਨਾਇਕ ਕੇਂਦਰ ਦੇ ਇਸ ਵਤੀਰੇ ਤੋਂ ਨਾਰਾਜ਼ ਹੋਏ ਹੋਣਗੇ।”

ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੀ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਤੁਸੀਂ ਰਾਜ ਕਰਨਾ ਚਾਹੁੰਦੇ ਹੋ ਤਾਂ ਠੀਕ ਹੈ ਪਰ ਇਸ ਲਈ ਤੁਹਾਨੂੰ ਆਪਣੇ ਕੰਮ ਨਾਲ ਲੋਕਾਂ ਦਾ ਦਿਲ ਜਿੱਤਣਾ ਚਾਹੀਦਾ ਹੈ ਨਾ ਕਿ ਅਜਿਹੀਆਂ ਸੌੜੀਆਂ ਚਾਲਾਂ ਚੱਲਣੀਆਂ ਚਾਹੀਦੀਆਂ ਹਨ। ਦੇਸ਼ ਵਿੱਚ ਸਿੱਖਿਆ, ਸੜਕਾਂ, ਬਿਜਲੀ, ਸਿਹਤ ਖੇਤਰ, ਰੁਜ਼ਗਾਰ ਅਤੇ ਹੋਰ ਖੇਤਰਾਂ ਵਿੱਚ ਸੁਧਾਰ ਕਰਨ ਦੀ ਬਜਾਏ, ਭਾਜਪਾ ਨਫ਼ਰਤ ਅਤੇ ਵੰਡ ਦੇ ਆਪਣੇ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਲੋਕਤੰਤਰੀ ਢਾਂਚੇ ਰਾਹੀਂ ਚੁਣੇ ਗਏ ਤਾਨਾਸ਼ਾਹ ਆਪਣੇ ਸਿਆਸੀ ਵਿਰੋਧੀਆਂ ਵਿੱਚ ਅਸਹਿਮਤੀ ਅਤੇ ਲਾਲਚ ਰਾਹੀਂ ਚੋਣ ਚਿੰਨ੍ਹਾਂ ਨੂੰ ਫ੍ਰੀਜ਼ ਕਰਦੇ ਹਨ ਅਤੇ ਫਿਰ ਚੋਣਾਂ ਵਿੱਚ ਹੇਰਾਫੇਰੀ ਕਰਦੇ ਹਨ।”

ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਦੇਸ਼ ਭਗਤ ਚਾਹੁੰਦਾ ਹੈ ਕਿ ਉਨ੍ਹਾਂ ਦਾ ਦੇਸ਼ ਮੋਹਰੀ ਬਣੇ ਅਤੇ ਮੋਦੀ-ਸ਼ਾਹ ਦੀ ਜੋੜੀ ਦੀਆਂ ਹੇਰਾਫੇਰੀਆਂ ਦਾ ਗਵਾਹ ਨਾ ਬਣੇ। ਕੇਂਦਰ ਵੱਲੋਂ ਦੇਸ਼ ਨੂੰ ਚਲਾਉਣ ਦੇ ਤਰੀਕਿਆਂ ਬਾਰੇ ਹਰ ਇਮਾਨਦਾਰ ਦੇਸ਼ ਵਾਸੀ ਵੱਲੋਂ ਇਤਰਾਜ਼ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਦੇਸ਼ ਨੂੰ ਸੰਪਰਦਾਇਕ ਲੀਹਾਂ ‘ਤੇ ਵੰਡਣਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹੱਕ ਵਿੱਚ ਨਹੀਂ ਹੈ।”

ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਜੋ ਲੋਕਾਂ ਨੂੰ ਆਕਰਸ਼ਿਤ ਕਰਦੇ ਹਨ ਅਤੇ ਉਹ ਇਸਨੂੰ ਦੇਖਣਾ ਪਸੰਦ ਕਰਦੇ ਹਨ। ਫੁੱਲਾਂ ਦੀ ਕਿਸਮ ਹਰ ਵਿਅਕਤੀਆਂ ਦੀਆਂ ਅੱਖਾਂ ਨੂੰ ਸਕੂਲ ਦਿੰਦੀ ਹੈ ਅਤੇ ਲੋਕ ਉਹਨਾਂ ਨੂੰ ਦੇਖਣ ਲਈ ਇਕੱਠੇ ਹੁੰਦੇ ਹਨ, ਪਰ ਜੇਕਰ ਸਿਰਫ ਇੱਕ ਕਿਸਮ ਦਾ ਫੁੱਲ ਹੋਵੇ ਤਾਂ ਇਕਸਾਰਤਾ ਪੈਦਾ ਹੁੰਦੀ ਹੈ। ਇਸੇ ਤਰ੍ਹਾਂ, ਦੇਸ਼ ਦੀ ਤਰੱਕੀ ਲਈ ਸਮਾਜ ਵਿੱਚ ਹਰ ਧਰਮ ਦੀ ਸਦਭਾਵਨਾਪੂਰਨ ਅਤੇ ਸ਼ਾਂਤੀਪੂਰਨ ਸਹਿ-ਹੋਂਦ ਬੇਹੱਦ ਅਹਿਮ ਹੈ।”

ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਅਰਵਿੰਦ ਕੇਜਰੀਵਾਲ ਇੱਕ ਅਜਿਹੇ ਵਿਅਕਤੀ ਹਨ ਜਿਹਨਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਦਿੱਲੀ ਦੀ ਨੁਹਾਰ ਬਦਲ ਦਿੱਤੀ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਸੱਤਾ ਸੰਭਾਲੀ, ਤਾਂ ਸਾਲਾਨਾ ਬਜਟ 30,000 ਕਰੋੜ ਰੁਪਏ ਸੀ ਅਤੇ ਆਮ ਆਦਮੀ ਅਧੀਨ ਦਿਲੀ ਦਾ ਆਖਰੀ ਬਜਟ 66,000 ਕਰੋੜ ਰੁਪਏ ਸੀ। ਲੋਕਾਂ ਨੂੰ ਮੁਫ਼ਤ ਬਿਜਲੀ, ਵਿਸ਼ਵ ਪੱਧਰੀ ਸਕੂਲ, ਮੁਹੱਲਾ ਕਲੀਨਿਕ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ‘ਤੇ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਗਿਆ।”

ਭਗਵੰਤ ਸਿੰਘ ਮਾਨ ਨੇ ਕਿਹਾ, “ਅਰਵਿੰਦ ਕੇਜਰੀਵਾਲ ਦੇਸ਼ ਲਈ ਰੋਏ ਸਨ ਕਿਉਂਕਿ ਦੇਸ਼ ਦੀ ਹਾਲਤ ਹਰ ਗੁਜ਼ਰਦੇ ਦਿਨ ਨਾਲ ਬਦਤਰ ਹੁੰਦੀ ਜਾ ਰਹੀ ਹੈ। ਇੱਕ ਇਮਾਨਦਾਰ ਆਦਮੀ ਨਾਲ ਅਜਿਹਾ ਸਲੂਕ ਵਾਜਬ ਨਹੀਂ ਹੈ। ਅੱਜ ਭਾਰਤ ਨੂੰ ਪ੍ਰਚਲਿਤ ਮੁਸ਼ਕਲਾਂ ਤੋਂ ਬਾਹਰ ਕੱਢਣ ਲਈ ਸਿਰਫ਼ ਦੇਸ਼ ਭਗਤੀ ਦੇ ਇੰਜਣ ਦੀ ਲੋੜ ਹੈ। ਸੱਤਾ ਵਿੱਚ ਬੈਠੇ ਲੋਕ ਦੇਸ਼ ਵਿੱਚ ਡਬਲ ਇੰਜਣ ਜਾਂ ਟ੍ਰਿਪਲ ਇੰਜਣ ਸਰਕਾਰਾਂ ਨੂੰ ਉਤਸ਼ਾਹਿਤ ਕਰ ਰਹੇ ਹਨ, ਜਿਨ੍ਹਾਂ ਦੀ ਬਿਲਕੁੱਲ ਵੀ ਜ਼ਰੂਰਤ ਨਹੀਂ ਹੈ।”

Tags: aaparvind kejriwalBREAKING NEWSLatest Punjab newsPUNJABPUNJAB CMPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 7, 2026
0

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਅੱਜ ਵੈਲਿੰਗਟਨ...

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

by Ranjit Singh
November 7, 2026
0

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਨੇ...

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
November 7, 2026
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 7, 2026
0

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਅੱਜ ਵੈਲਿੰਗਟਨ...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
3 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 