Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?
ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ ਆਕਲੈਂਡ ਵਿੱਚ ਖੇਡਿਆ ਜਾ ਰਿਹਾ ਹੈ। ਇਹ ਮੈਚ ਆਕਲੈਂਡ ਦੇ ਈਡਨ ਪਾਰਕ ਵਿੱਚ ਭਾਰਤੀ ਸਮੇਂ ਅਨੁਸਾਰ ਸਵੇਰੇ 7:40 ਵਜੇ ਸ਼ੁਰੂ ਹੋਵੇਗਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਇੱਕ ਵਾਰ ਫਿਰ ਭਾਰਤੀ ਜਰਸੀ ਵਿੱਚ ਖੇਡਦੇ ਦਿਖਾਈ ਦੇਣਗੇ।
ਦੋਵਾਂ ਟੀਮਾਂ ਲਈ ਪਲੇਇੰਗ 11:
ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਉਪ-ਕਪਤਾਨ), ਕੇਐਲ ਰਾਹੁਲ (ਵਿਕਟਕੀਪਰ), ਅਕਸ਼ਰ ਪਟੇਲ, ਨਮਨ ਧੀਰ, ਅੰਸ਼ੁਲ ਕੰਬੋਜ਼, ਔਕਿਬ ਨਬੀ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ।
ਨਿਊਜ਼ੀਲੈਂਡ: ਟਿਮ ਸੀਫਰਟ, ਵਿਲ ਯੰਗ, ਡੈਰਿਲ ਮਿਸ਼ੇਲ, ਹੈਨਰੀ ਨਿਕੋਲਸ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਈਲ ਜੈਮੀਸਨ, ਜੈਕਬ ਡਫੀ, ਬਲੇਅਰ ਟਿਕਨਰ।























