Cricket : ਕ੍ਰਿਸ ਗੇਲ ਸਮੇਤ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ ਸਟੇਡੀਅਮ
– ਰਿਸ਼ੀ ਸੁਨਕ ਵੀ ਦੇਖਣਗੇ IPL 2025 ਦਾ ਫਾਈਨਲ
– ਇੱਕ ਲੱਖ ਤੋਂ ਵੱਧ ਦਰਸ਼ਕਾਂ ਦੇ ਆਉਣ ਦੀ ਉਮੀਦ

ਗੁਜਰਾਤ, 3 ਜੂਨ (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ ਲੀਗ (IPL) 2025 ਦਾ ਫਾਈਨਲ ਅੱਜ ਰਾਇਲ ਚੈਲੇਂਜਰਜ਼ ਬੰਗਲੌਰ (RCB) ਅਤੇ ਪੰਜਾਬ ਕਿੰਗਜ਼ (PBKS) ਵਿਚਕਾਰ ਖੇਡਿਆ ਜਾਵੇਗਾ। ਅੱਜ ਦਾ ਫਾਈਨਲ IPL ਨੂੰ ਇੱਕ ਨਵਾਂ ਚੈਂਪੀਅਨ ਦੇਵੇਗਾ। ਦੋਵੇਂ ਟੀਮਾਂ ਆਪਣੀ ਪਹਿਲੀ ਟਰਾਫੀ ਜਿੱਤਣ ਲਈ ਮੈਦਾਨ ਵਿੱਚ ਉਤਰਣਗੀਆਂ।

ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਰਾਇਲ ਚੈਲੇਂਜਰਜ਼ ਬੰਗਲੌਰ ਬਨਾਮ ਪੰਜਾਬ ਕਿੰਗਜ਼ ਵਿਚਕਾਰ ਆਈਪੀਐਲ 2025 ਦਾ ਫਾਈਨਲ ਦੇਖਣ ਲਈ ਨਰਿੰਦਰ ਮੋਦੀ ਸਟੇਡੀਅਮ ਵਿੱਚ ਪੁੱਜਣਗੇ। ਉਨ੍ਹਾਂ ਕਿਹਾ ਕਿ ਮੇਰਾ ਵਿਆਹ ਬੰਗਲੌਰ ਦੇ ਇੱਕ ਪਰਿਵਾਰ ਵਿੱਚ ਹੋਇਆ ਹੈ, ਇਸ ਲਈ ਆਰਸੀਬੀ ਮੇਰੀ ਟੀਮ ਹੈ।
ਦੱਸ ਦਈਏ ਕਿ ਦਿੱਗਜ ਕ੍ਰਿਕਟਰ ਕ੍ਰਿਸ ਗੇਲ ਵੀ ਸਟੇਡੀਅਮ ਪਹੁੰਚ ਗਏ ਹਨ। ਇੱਥੇ ਇੱਕ ਲੱਖ ਤੋਂ ਵੱਧ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਦੇਸ਼ ਦੇ ਕਈ ਸ਼ਹਿਰਾਂ ਤੋਂ ਪ੍ਰਸ਼ੰਸਕ ਸਰਦਾਰ ਵੱਲਭ ਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚ ਰਹੇ ਹਨ। ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। 4 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।























