Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ
ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜਵਾਂ ਵਨਡੇ ਮਾਊਂਟ ਮੌਂਗਾਨੁਈ ਦੇ ਬੇ ਓਵਲ ਵਿਖੇ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਦੀ ਟੀਮ ਨੇ ਪੰਜ ਮੈਚਾਂ ਦੀ ਲੜੀ ‘ਚ 2-1 ਨਾਲ ਅੱਗੇ ਹੈ, ਅੱਜ ਆਖਰੀ ਮੈਚ ਹੈ ਅਤੇ ਇੱਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।
ਭਾਰਤੀ ਟੀਮ ‘ਚ ਇੱਕ ਬਦਲਾਅ ਕੀਤਾ ਗਿਆ ਹੈ। ਤੇਜ਼ ਗੇਂਦਬਾਜ਼ ਯਸ਼ ਠਾਕੁਰ ਟੀਮ ਇੰਡੀਆ ਲਈ ਆਪਣਾ ਡੈਬਿਊ ਕਰ ਰਿਹਾ ਹੈ। ਉੱਥੇ ਹੀ ਜੈਕਬ ਡਫੀ ਨਿਊਜ਼ੀਲੈਂਡ ਦੀ ਪਲੇਇੰਗ ਇਲੈਵਨ ਵਿੱਚ ਵਾਪਸੀ ਹੋਈ ਹੈ। ਭਾਰਤ ਕੋਲ ਸੱਤ ਸਾਲਾਂ ਬਾਅਦ ਨਿਊਜ਼ੀਲੈਂਡ ਵਿੱਚ ਇੱਕ ਰੋਜ਼ਾ ਲੜੀ ਜਿੱਤਣ ਦਾ ਮੌਕਾ ਹੈ। ਟੀਮ ਨੇ ਆਖਰੀ ਵਾਰ 2019 ਵਿੱਚ ਨਿਊਜ਼ੀਲੈਂਡ ਵਿੱਚ ਇੱਕ ਰੋਜ਼ਾ ਲੜੀ ਜਿੱਤੀ ਸੀ।
ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ:
ਭਾਰਤ: ਰੋਹਿਤ ਸ਼ਰਮਾ, ਰੁਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਕੈਪਟਨ), ਈਸ਼ਾਨ ਕਿਸ਼ਨ, (ਵਿਕਟਕੀਪਰ), ਅਕਸ਼ਰ ਪਟੇਲ, ਨਮਨ ਧੀਰ, ਆਕਿਬ ਨਬੀ, ਮੁਹੰਮਦ ਸਿਰਾਜ, ਅਰਸ਼ਦੀਪ ਸਿੰਘ, ਯਸ਼ ਠਾਕੁਰ।
ਨਿਊਜ਼ੀਲੈਂਡ: ਟਿਮ ਸਾਈਫਰਟ (ਵਿਕਟਕੀਪਰ), ਵਿਲ ਯੰਗ, ਨਿਕ ਕੈਲੀ, ਡੀਨ ਫੌਕਸਕ੍ਰਾਫਟ, ਫਿਨ ਐਲਨ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਕ੍ਰਿਸਟੀਅਨ ਕਲਾਰਕ, ਬਲੇਅਰ ਟਿਕਨਰ, ਜੈਕਬ ਡਫੀ, ਮੈਥਿਊ ਫਿਸ਼ਰ।























