Cricket News : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜੇ ਟੈਸਟ ਦਾ ਅੱਜ ਹੈ ਦੂਜਾ ਦਿਨ
ਚੰਡੀਗੜ੍ਹ, 25ਅਕਤੂਬਰ(ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਅੱਜ ਸ਼ੁੱਕਰਵਾਰ ਨੂੰ ਮੁਕਾਬਲੇ ਦਾ ਦੂਜਾ ਦਿਨ ਹੈ। ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਨੇ ਇਕ ਵਿਕਟ ਦੇ ਨੁਕਸਾਨ ‘ਤੇ 16 ਦੌੜਾਂ ਬਣਾ ਲਈਆਂ ਸਨ। ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ ਅਜੇਤੂ ਪਰਤੇ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ 259 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਖੇਡ ਦੇ ਪਹਿਲੇ ਦਿਨ ਯਾਨੀ ਵੀਰਵਾਰ ਨੂੰ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।