ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ) CRICKET NEWS T20 ਵਿਸ਼ਵ ਕੱਪ 2024 ਦਾ ਫਾਈਨਲ ਅੱਜ ਰਾਤ 8 ਵਜੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬ੍ਰਿਜਟਾਊਨ, ਬਾਰਬਾਡੋਸ ਵਿੱਚ ਖੇਡਿਆ ਜਾਵੇਗਾ। ਇਸ ਫਾਈਨਲ ਵਿੱਚ ਇੱਕ ਦਿਲਚਸਪ ਗੱਲ ਹੈ ਕਿ ਦੋਵੇਂ ਟੀਮਾਂ ਹੁਣ ਤੱਕ ਇਕ ਵੀ ਮੈਚ ਨਹੀਂ ਹਾਰੀਆਂ ਹਨ। ਇਸ ਤੋਂ ਪਹਿਲਾਂ ਦੋਵੇਂ ਟੀਮਾਂ ਕਦੇ ਵੀ ਵਿਸ਼ਵ ਕੱਪ ਫਾਈਨਲ ‘ਚ ਆਹਮੋ-ਸਾਹਮਣੇ ਨਹੀਂ ਹੋਈਆਂ ਹਨ।