Cricket News : ਭਾਰਤ ਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਜਾਰੀ
ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 116 ਦੌੜਾਂ ਦਾ ਟੀਚਾ
ਰਵੀ ਬਿਸ਼ਨੋਈ ਨੇ ਲਈਆਂ 4 ਵਿਕਟਾਂ
ਭਾਰਤ ਨੇ ਪਹਿਲੇ ਹੀ ਓਵਰ ਵਿੱਚ ਗੁਆਈ ਵਿਕਟ
ਜਾਣੋ, ਲਾਈਵ ਸਕੋਰ
ਚੰਡੀਗੜ੍ਹ, 6 ਜੁਲਾਈ(ਵਿਸ਼ਵ ਵਾਰਤਾ)Cricket News -ਭਾਰਤ ਅਤੇ ਜ਼ਿੰਬਾਬਵੇ ਵਿਚਾਲੇ 5 ਮੈਚਾਂ ਦੀ ਟੀ20 ਸੀਰੀਜ਼ ਦਾ ਪਹਿਲਾ ਮੁਕਾਬਲਾ ਖੇਡਿਆ ਜਾ ਰਿਹਾ ਹੈ। ਜ਼ਿੰਬਾਬਵੇ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 115 ਦੌੜਾਂ ਹੀ ਬਣਾ ਸਕੀ। ਭਾਰਤੀ ਟੀਮ ਨੂੰ ਜਿੱਤ ਲਈ 116 ਦੌੜਾਂ ਦਾ ਟੀਚਾ ਮਿਲਿਆ ਹੈ। ਹਰਾਰੇ ਸਪੋਰਟਸ ਕਲੱਬ ‘ਚ ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਭਾਰਤ ਵੱਲੋਂ Shubman Gill ਅਤੇ ਰਿਤੂਰਾਜ ਗਾਇਕਵਾੜ ਕ੍ਰੀਜ਼ ‘ਤੇ ਹਨ। ਟੀਮ ਨੇ 3.2 ਓਵਰਾਂ ਵਿੱਚ ਇਕ ਵਿਕਟ ਦੇ ਨੁਕਸਾਨ ‘ਤੇ 15 ਦੌੜਾਂ ਬਣਾ ਲਈਆਂ ਹਨ।ਟੀਮ ਨੇ ਪਹਿਲੇ ਹੀ ਓਵਰ ਵਿੱਚ ਅਭਿਸ਼ੇਕ ਸ਼ਰਮਾ ਦਾ ਵਿਕਟ ਗੁਆ ਦਿੱਤਾ। ਅਭਿਸ਼ੇਕ ਖਾਤਾ ਵੀ ਨਹੀਂ ਖੋਲ੍ਹ ਸਕੇ। ਉਸ ਨੂੰ ਬ੍ਰਾਇਨ ਬੇਨੇਟ ਨੇ ਪੈਵੇਲੀਅਨ ਭੇਜਿਆ। ਭਾਰਤ ਲਈ ਰਵੀ ਬਿਸ਼ਨੋਈ ਨੇ 13 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਵਾਸ਼ਿੰਗਟਨ ਸੁੰਦਰ ਨੂੰ 2 ਸਫਲਤਾ ਮਿਲੀ।