Cricket News : ਭਾਰਤ ਨੇ 100 ਦੌੜਾਂ ਨਾਲ ਜਿੱਤਿਆ ਦੂਜਾ ਟੀ-20
134 ਦੌੜਾਂ ਤੇ ਸਿਮਟੀ ਜ਼ਿੰਬਾਬਵੇ ਦੀ ਟੀਮ
ਸੀਰੀਜ਼ 1-1 ਨਾਲ ਬਰਾਬਰ
ਚੰਡੀਗੜ੍ਹ, 7ਜੁਲਾਈ(ਵਿਸ਼ਵ ਵਾਰਤਾ)Cricket News- ਭਾਰਤ ਨੇ ਦੂਜੇ ਟੀ-20 ਵਿੱਚ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾਇਆ। ਹਰਾਰੇ ਸਪੋਰਟਸ ਕਲੱਬ ‘ਚ ਐਤਵਾਰ ਨੂੰ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਅਭਿਸ਼ੇਕ ਸ਼ਰਮਾ ਦੇ ਸੈਂਕੜੇ ਅਤੇ ਰਿਤੂਰਾਜ ਗਾਇਕਵਾੜ ਦੀਆਂ 77 ਦੌੜਾਂ ਦੀ ਮਦਦ ਨਾਲ ਭਾਰਤ ਨੇ 234 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ। ਜਵਾਬ ‘ਚ ਜ਼ਿੰਬਾਬਵੇ 134 ਦੌੜਾਂ ‘ਤੇ ਆਲ ਆਊਟ ਹੋ ਗਿਆ। ਭਾਰਤੀ ਗੇਂਦਬਾਜ਼ਾਂ ਵਿੱਚ ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ ਨੇ 3-3 ਵਿਕਟਾਂ ਲਈਆਂ। ਰਵੀ ਬਿਸ਼ਨੋਈ ਨੇ 2 ਵਿਕਟਾਂ ਹਾਸਲ ਕੀਤੀਆਂ। ਦੱਸ ਦਈਏ ਕਿ ਅਭਿਸ਼ੇਕ ਸ਼ਰਮਾ ਨੇ 47 ਗੇਂਦਾਂ ‘ਤੇ ਸੈਂਕੜਾ ਜੜਿਆ, ਇਹ ਜ਼ਿੰਬਾਬਵੇ ਖਿਲਾਫ ਕਿਸੇ ਭਾਰਤੀ ਬੱਲੇਬਾਜ਼ ਦਾ ਪਹਿਲਾ ਸੈਂਕੜਾ ਹੈ। ਉਸ ਨੇ 7 ਚੌਕੇ ਅਤੇ 8 ਛੱਕੇ ਲਗਾਏ। ਰਿੰਕੂ ਸਿੰਘ ਨੇ 22 ਗੇਂਦਾਂ ‘ਤੇ 48 ਦੌੜਾਂ ਦੀ ਪਾਰੀ ਖੇਡੀ। ਟੀਮ ਇੰਡੀਆ ਨੇ ਸ਼ਨੀਵਾਰ ਨੂੰ ਪਹਿਲੇ ਟੀ-20 ‘ਚ ਹਾਰ ਦਾ ਸਕੋਰ ਬਰਾਬਰ ਕਰ ਲਿਆ ਅਤੇ 5 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ। ਤੀਜਾ ਟੀ-20 10 ਜੁਲਾਈ ਨੂੰ ਹਰਾਰੇ ‘ਚ ਖੇਡਿਆ ਜਾਵੇਗਾ।