Cricket News : ਭਾਰਤ ਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਜਾਰੀ
ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 153 ਦੌੜਾਂ ਦਾ ਟੀਚਾ
ਭਾਰਤ ਦਾ ਸਕੋਰ 6 ਓਵਰਾਂ ਵਿੱਚ 60 ਤੋਂ ਪਾਰ
ਜਾਣੋ, ਹੁਣ ਤੱਕ ਦੇ ਮੈਚ ਦਾ ਪੂਰਾ ਹਾਲ
ਚੰਡੀਗੜ੍ਹ, 13ਜੁਲਾਈ(ਵਿਸ਼ਵ ਵਾਰਤਾ) Cricket News- ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਖੇਡਿਆ ਜਾ ਰਿਹਾ ਹੈ। ਜ਼ਿੰਬਾਬਵੇ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਚੌਥੇ ਮੈਚ ‘ਚ ਭਾਰਤ ਨੂੰ 153 ਦੌੜਾਂ ਦਾ ਟੀਚਾ ਦਿੱਤਾ ਹੈ। ਹਰਾਰੇ ਸਪੋਰਟਸ ਕਲੱਬ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੇ 20 ਓਵਰਾਂ ‘ਚ 7 ਵਿਕਟਾਂ ਗੁਆ ਕੇ 152 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ 8 ਓਵਰਾਂ ‘ਚ 61 ਦੌੜਾਂ ਬਣਾ ਲਈਆਂ ਹਨ। ਸ਼ੁਭਮਨ ਗਿੱਲ ਅਤੇ ਯਸ਼ਸਵੀ ਜੈਸਵਾਲ ਕ੍ਰੀਜ਼ ‘ਤੇ ਹਨ।
ਜ਼ਿੰਬਾਬਵੇ ਲਈ ਕਪਤਾਨ ਸਿਕੰਦਰ ਰਜ਼ਾ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਤਾਦਿਵਨਾਸ਼ੇ ਮਾਰੂਮਨੀ ਨੇ 32 ਦੌੜਾਂ ਅਤੇ ਵੇਸਲੇ ਮਾਧਵਾਰੇ ਨੇ 25 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਲਈ ਖਲੀਲ ਅਹਿਮਦ ਨੇ ਦੋ ਵਿਕਟਾਂ ਲਈਆਂ। ਸ਼ਿਵਮ ਦੁਬੇ, ਅਭਿਸ਼ੇਕ ਸ਼ਰਮਾ, ਤੁਸ਼ਾਰ ਦੇਸ਼ਪਾਂਡੇ ਅਤੇ ਵਾਸ਼ਿੰਗਟਨ ਸੁੰਦਰ ਨੂੰ 1-1 ਵਿਕਟ ਮਿਲੀ। ਟੀਮ ਇੰਡੀਆ ਇਸ ਸੀਰੀਜ਼ ‘ਚ 2-1 ਨਾਲ ਅੱਗੇ ਹੈ।