Cricket News : ਮਹਿਲਾ ਏਸ਼ੀਆ ਕੱਪ ‘ਚ ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ,19ਜੁਲਾਈ(ਵਿਸ਼ਵ ਵਾਰਤਾ)Cricket News : ਮੌਜੂਦਾ ਚੈਂਪੀਅਨ ਭਾਰਤੀ ਮਹਿਲਾ ਟੀਮ ਅੱਜ ਏਸ਼ੀਆ ਕੱਪ ਦੇ ਪਹਿਲੇ ਮੈਚ ‘ਚ ਪਾਕਿਸਤਾਨ ਨਾਲ ਭਿੜੇਗੀ। ਭਾਰਤੀ ਟੀਮ ਇੱਕ ਵਾਰ ਫਿਰ ਏਸ਼ੀਆ ਕੱਪ ‘ਚ ਆਪਣਾ ਦਬਦਬਾ ਕਾਇਮ ਰੱਖਣ ਲਈ ਮੈਦਾਨ ਵਿੱਚ ਉਤਰੇਗੀ । ਪੰਜਾਬ ਦੀ ਧੀ Harmanpreet Kaur ਸ਼੍ਰੀਲੰਕਾ ‘ਚ ਹੋਣ ਵਾਲੇ ਮਹਿਲਾ ਟੀ-20 ਏਸ਼ੀਆ ਕੱਪ ਲਈ 15 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗੀ। ਮੁਕਾਬਲਾ ਸ਼ਾਮ 7:30 ਵਜੇ ਤੋਂ ਰੰਗੀਰੀ ਦਾਂਬੁਲਾ ਸਟੇਡੀਅਮ, ਸ਼੍ਰੀਲੰਕਾ ਵਿਖੇ ਖੇਡਿਆ ਜਾਵੇਗਾ। ਮੈਚ ਲਈ ਟਾਸ ਸ਼ਾਮ 7 ਵਜੇ ਹੋਵੇਗੀ।