Cricket News : ਭਾਰਤ ਨੇ ਟੀ-20 ਸੀਰੀਜ਼ ਦੇ ਪਹਿਲੇ ਮੁਕਾਬਲੇ ਵਿੱਚ ਸ਼੍ਰੀਲੰਕਾ ਨੂੰ ਦਿੱਤੀ ਮਾਤ
ਸੀਰੀਜ਼ ਵਿੱਚ ਬਣਾਈ 1-0 ਦੀ ਬੜ੍ਹਤ
ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ)Cricket News – ਟੀਮ ਇੰਡੀਆ ਨੇ ਸ਼੍ਰੀਲੰਕਾ ਖਿਲਾਫ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ 43 ਦੌੜਾਂ ਨਾਲ ਜਿੱਤ ਦਰਜ ਕੀਤੀ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਸੀਰੀਜ਼ ਦਾ ਦੂਜਾ ਮੈਚ ਅੱਜ 28 ਜੁਲਾਈ ਨੂੰ ਖੇਡਿਆ ਜਾਵੇਗਾ। ਸ਼੍ਰੀਲੰਕਾ ਨੇ Pallekele ground ‘ਤੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 213 ਦੌੜਾਂ ਬਣਾਈਆਂ। 214 ਦੌੜਾਂ ਦੇ ਸਕੋਰ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 19.2 ਓਵਰਾਂ ‘ਚ 170 ਦੌੜਾਂ ‘ਤੇ ਆਲ ਆਊਟ ਹੋ ਗਈ।