ਭਾਰਤ ਨੇ ਇਸ ਵਿਸ਼ਵ ਕੱਪ ‘ਚ ਪਹਿਲੀ ਵਾਰ 200 ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ, 24ਜੂਨ(ਵਿਸ਼ਵ ਵਾਰਤਾ)- CRICKET NEWS -ਭਾਰਤ ( INDIA )ਅਤੇ ਆਸਟ੍ਰੇਲੀਆ (AUSTRALLIA) ਵਿਚਾਲੇ ਸੁਪਰ-8 ਮੈਚ ਸੇਂਟ ਲੂਸੀਆ ‘ਚ ਚੱਲ ਰਿਹਾ ਹੈ। ਟੀਮ ਇੰਡੀਆ ਨੇ ਆਪਣੇ ਆਖਰੀ ਸੁਪਰ-8 ਮੈਚ ‘ਚ ਆਸਟ੍ਰੇਲੀਆ ਨੂੰ 206 ਦੌੜਾਂ ਦਾ ਟੀਚਾ ਦਿੱਤਾ ਹੈ, ਟੀਮ ਨੇ ਇਸ ਟੀ-20 ਵਿਸ਼ਵ ਕੱਪ ‘ਚ ਪਹਿਲੀ ਵਾਰ 200 ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ। ਇਸ ਤੋਂ ਪਹਿਲਾਂ ਵੈਸਟਇੰਡੀਜ਼ ਦੇ ਸੇਂਟ ਲੂਸੀਆ ਵਿੱਚ ਆਸਟਰੇਲੀਆ ਦੇ ਕਪਤਾਨ ਮਿਸ਼ੇਲ ਮਾਰਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 92 ਦੌੜਾਂ ਦੀ ਪਾਰੀ ਖੇਡੀ। ਰੋਹਿਤ ਟੀ-20 ਵਿਸ਼ਵ ਕੱਪ ‘ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਤੋਂ ਖੁੰਝ ਗਿਆ, ਹਾਲਾਂਕਿ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਇਆ। ਰੋਹਿਤ ਨੇ 41 ਗੇਂਦਾਂ ਵਿੱਚ 92 ਦੌੜਾਂ ਪੂਰੀਆਂ ਕੀਤੀਆਂ। 7 ਚੌਕੇ ਅਤੇ 8 ਛੱਕੇ ਮਾਰੇ ਅਤੇ 224 ਦੀ ਸਟ੍ਰਾਈਕ ਰੇਟ ਨਾਲ ਬੱਲੇਬਾਜ਼ੀ ਕੀਤੀ। ਇਸ ਤੋਂ ਬਾਅਦ ਸੂਰਿਆਕੁਮਾਰ (31), ਸ਼ਿਵਮ ਦੂਬੇ (28) ਅਤੇ ਹਾਰਦਿਕ ਪੰਡਯਾ (27) ਨੇ ਟੀਮ ਦਾ ਸਕੋਰ 205 ਤੱਕ ਪਹੁੰਚਾਇਆ।