Cricket News : ਬੈਂਗਲੁਰੂ ਟੈਸਟ ; ਭਾਰਤ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ
ਚੰਡੀਗੜ੍ਹ, 17ਅਕਤੂਬਰ(ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸ਼ੁਭਮਨ ਗਿੱਲ ਸੱਟ ਕਾਰਨ ਇਹ ਮੈਚ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਜਗ੍ਹਾ ਸਰਫਰਾਜ਼ ਖਾਨ ਨੂੰ ਮੌਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਆਕਾਸ਼ ਦੀਪ ਦੀ ਜਗ੍ਹਾ ਕੁਲਦੀਪ ਯਾਦਵ ਨੂੰ ਮੌਕਾ ਦਿੱਤਾ ਗਿਆ ਹੈ।