Cricket News : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੈਸਟ ਅੱਜ ਤੋਂ
ਚੰਡੀਗੜ੍ਹ, 24ਅਕਤੂਬਰ(ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ ਟੈਸਟ ਸੀਰੀਜ਼ ਦਾ ਦੂਜਾ ਮੈਚ ਅੱਜ ਤੋਂ ਪੁਣੇ ‘ਚ ਖੇਡਿਆ ਜਾਵੇਗਾ। ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਸਵੇਰੇ 9:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਟੈਸਟ ‘ਚ ਇਸ ਸਟੇਡੀਅਮ ‘ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਭਾਰਤ ਤਿੰਨ ਮੈਚਾਂ ਦੀ ਲੜੀ ਵਿੱਚ 1-0 ਨਾਲ ਪਿੱਛੇ ਹੈ। ਨਿਊਜ਼ੀਲੈਂਡ ਨੇ ਪਹਿਲੇ ਮੈਚ ‘ਚ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ ਸੀ।