Cricket News : ਤੀਜੇ ਅਤੇ ਆਖਰੀ ਟੈਸਟ ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਨੂੰ ਹਰਾਇਆ
ਨਵੀਂ ਦਿੱਲੀ, 3 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜੇ ਟੈਸਟ ਮੈਚ ‘ਚ ਨਿਊਜ਼ੀਲੈਂਡ ਨੇ ਇਕ ਵਾਰ ਫਿਰ ਭਾਰਤ ਨੂੰ ਹਰਾ ਦਿੱਤਾ ਹੈ। ਨਿਊਜ਼ੀਲੈਂਡ ਨੇ ਤੀਜੇ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ ਹੈ। ਇਸ ਨਾਲ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 3-0 ਨਾਲ ਜਿੱਤ ਲਈ ਹੈ।ਕੀਵੀ ਟੀਮ ਨੇ ਪਹਿਲੀ ਵਾਰ ਭਾਰਤ ‘ਚ ਟੈਸਟ ਸੀਰੀਜ਼ ਜਿੱਤੀ ਹੈ।
ਨਿਊਜ਼ੀਲੈਂਡ ਵਲੋਂ ਮਿਲੇ 147 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੀ ਪੂਰੀ ਟੀਮ ਆਪਣੀ ਦੂਜੀ ਪਾਰੀ ਚ 121 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਮੈਚਾਂ ਦੀ ਲੜੀ ਦੇ ਤਿੰਨੋਂ ਮੈਚ ਜਿੱਤ ਕੇ ਭਾਰਤੀ ਟੀਮ ਨੂੰ ਹਰਾ ਦਿੱਤਾ।
ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਪਣੀ ਪਹਿਲੀ ਪਾਰੀ ‘ਚ 235 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ ਪਹਿਲੀ ਪਾਰੀ ‘ਚ 263 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਕੋਲ 28 ਦੌੜਾਂ ਦੀ ਬੜ੍ਹਤ ਸੀ। ਨਿਊਜ਼ੀਲੈਂਡ ਦੀ ਦੂਜੀ ਪਾਰੀ 174 ਦੌੜਾਂ ‘ਤੇ ਹੀ ਸਮਾਪਤ ਹੋ ਗਈ। ਭਾਰਤ ਨੂੰ 147 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ ‘ਚ ਟੀਮ 121 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਲਈ ਦੂਜੀ ਪਾਰੀ ਵਿੱਚ ਰਿਸ਼ਭ ਪੰਤ ਨੇ ਸਭ ਤੋਂ ਵੱਧ 64 ਦੌੜਾਂ ਬਣਾਈਆਂ।