Cricket News : ਦੱਖਣੀ ਅਫਰੀਕਾ ਨੇ ਦੂਜੇ ਟੀ-20 ‘ਚ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 11ਨਵੰਬਰ(ਵਿਸ਼ਵ ਵਾਰਤਾ) ਦੱਖਣੀ ਅਫਰੀਕਾ ਨੇ ਦੂਜੇ ਟੀ-20 ਮੈਚ ਵਿੱਚ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ। ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ‘ਤੇ 124 ਦੌੜਾਂ ਬਣਾਈਆਂ। ਜਵਾਬ ‘ਚ ਦੱਖਣੀ ਅਫਰੀਕਾ ਨੇ 10 ਓਵਰਾਂ ‘ਚ 7 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।
ਦੂਜਾ ਟੀ-20 ਜਿੱਤ ਕੇ ਦੱਖਣੀ ਅਫਰੀਕਾ ਨੇ 4 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਭਾਰਤ ਨੇ ਪਹਿਲਾ ਮੈਚ 61 ਦੌੜਾਂ ਨਾਲ ਜਿੱਤਿਆ ਸੀ। ਤੀਜਾ ਮੈਚ ਸੈਂਚੁਰੀਅਨ ਦੇ ਸੁਪਰਸਪੋਰਟ ਪਾਰਕ ਸਟੇਡੀਅਮ ‘ਚ 13 ਨਵੰਬਰ ਨੂੰ ਖੇਡਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/