Cricket news ਭਾਰਤ-ਆਸਟ੍ਰੇਲੀਆ ਵਿਚਾਲੇ ਰੋਮਾਂਚਕ ਮੁਕਾਬਲਾ ਜਾਰੀ
– ਪਹਿਲੇ ਸੈਸ਼ਨ ‘ਚ ਆਸਟ੍ਰੇਲੀਆ ਨੇ ਬਣਾਈਆਂ 191 ਦੌੜਾਂ
– ਟ੍ਰੈਵਿਸ ਹੈੱਡ ਨੇ ਬਣਾਇਆ ਅਰਧ ਸੈਂਕੜਾ
ਨਵੀ ਦਿੱਲੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਮੈਚ ਐਡੀਲੇਡ ‘ਚ ਖੇਡਿਆ ਜਾ ਰਿਹਾ ਹੈ। ਅੱਜ ਸ਼ਨੀਵਾਰ ਨੂੰ ਇਸ ਡੇ-ਨਾਈਟ ਟੈਸਟ ਦਾ ਦੂਜਾ ਦਿਨ ਹੈ। ਆਸਟ੍ਰੇਲੀਆ ਨੇ ਪਹਿਲੇ ਸੈਸ਼ਨ ‘ਚ 4 ਵਿਕਟਾਂ ‘ਤੇ 191 ਦੌੜਾਂ ਬਣਾਈਆਂ ਹਨ। ਟ੍ਰੈਵਿਸ ਹੈੱਡ ਨੇ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ ਹੈ। ਟ੍ਰੈਵਿਸ ਹੈਡ 67 ਗੇਂਦਾਂ ‘ਚ 53 ਦੌੜਾਂ ਬਣਾ ਕੇ ਬੱਲੇਬਾਜ਼ੀ ਕਰ ਰਿਹਾ ਹੈ। ਹੁਣ ਤੱਕ ਉਹ ਆਪਣੀ ਪਾਰੀ ਵਿੱਚ ਚਾਰ ਚੌਕੇ ਅਤੇ ਦੋ ਛੱਕੇ ਜੜੇ ਹਨ।
ਦੋਵਾਂ ਟੀਮਾਂ ਦੀ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਰਵੀਚੰਦਰਨ ਅਸ਼ਵਿਨ, ਹਰਸ਼ਿਤ ਰਾਣਾ, ਜਸਪ੍ਰੀਤ ਬੁਮਰਾਹ (ਉਪ-ਕਪਤਾਨ) ਅਤੇ ਮੁਹੰਮਦ ਸਿਰਾਜ।
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਨਾਥਨ ਮੈਕਸਵੀਨੀ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਐਲੇਕਸ ਕੈਰੀ (ਵਿਕੇਟ), ਮਿਸ਼ੇਲ ਸਟਾਰਕ, ਨਾਥਨ ਲਿਓਨ, ਸਕਾਟ ਬੋਲੈਂਡ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/