Cricket News : ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ
ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ)Cricket News : ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਦੋਵੇਂ ਟੀਮਾਂ ਕਟਕ ਦੇ ਬਾਰਾਬਤੀ ਸਟੇਡੀਅਮ ਵਿੱਚ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਭਾਰਤ ਇਸ ਸਮੇਂ ਲੜੀ ਵਿੱਚ 1-0 ਨਾਲ ਅੱਗੇ ਹੈ। ਅੱਜ ਦਾ ਮੁਕਾਬਲਾ ਦੁਪਹਿਰ 1:30 ਵਜੇ ਤੋਂ ਖੇਡਿਆ ਜਾਵੇਗਾ, ਜਦਕਿ ਟਾਸ ਦੁਪਹਿਰ 1:00 ਵਜੇ ਹੋਵੇਗੀ।
ਜਿਕਰਯੋਗ ਹੈ ਕਿ ਭਾਰਤ ਨੇ ਪਹਿਲਾ ਮੁਕਾਬਲਾ 4 ਵਿਕਟਾਂ ਨਾਲ ਜਿੱਤਿਆ ਸੀ। ਪਹਿਲੇ ਮੈਚ ਵਿੱਚ ਭਾਰਤ ਲਈ ਸ਼ੁਭਮਨ ਗਿੱਲ ਨੇ ਸ਼ਾਨਦਾਰ ਪਾਰੀ ਖੇਡਦਿਆਂ 87, ਸ਼੍ਰੇਅਸ ਅਈਅਰ ਨੇ 59 ਅਤੇ ਅਕਸ਼ਰ ਪਟੇਲ ਨੇ 52 ਦੌੜਾਂ ਬਣਾਈਆਂ ਸਨ।
India Vs England 1st ODI : ਸ਼ੁਭਮਨ ਗਿੱਲ ਦੀ ਸ਼ਾਨਦਾਰ ਪਾਰੀ ਨੇ ਭਾਰਤ ਨੂੰ ਜਿਤਾਇਆ ਪਹਿਲਾ ਮੁਕਾਬਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/