Cricket News : ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ
ਚੰਡੀਗੜ੍ਹ, 8ਮਈ(ਵਿਸ਼ਵ ਵਾਰਤਾ) Cricket News : ਰੋਹਿਤ ਸ਼ਰਮਾ (Rohit Sharma) ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਉਸਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਸਟੋਰੀ ਸਾਂਝੀ ਕਰਕੇ ਆਪਣੀ ਰਿਟਾਇਰਮੈਂਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਰੋਹਿਤ, ਜੋ ਪਹਿਲਾਂ ਹੀ ਟੀ-20 ਤੋਂ ਸੰਨਿਆਸ ਲੈ ਚੁੱਕੇ ਹਨ, ਇੱਕ ਰੋਜ਼ਾ ਮੈਚ ਖੇਡਣਾ ਜਾਰੀ ਰੱਖਣਗੇ।
ਰੋਹਿਤ ਸ਼ਰਮਾ(Rohit Sharma) ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ , ‘‘ਸਾਰਿਆਂ ਨੂੰ ਨਮਸਕਾਰ। ਮੈਂ ਇਹ ਗੱਲ ਸਾਂਝੀ ਕਰਨਾ ਚਾਹੁੰਦਾ ਹਾਂ ਕਿ ਮੈਂ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਰਿਹਾ ਹਾਂ। ਸਫ਼ੇਦ ਜਰਸੀ (ਟੈਸਟ ਕ੍ਰਿਕਟ) ਵਿੱਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨਾ ਇੱਕ ਸਨਮਾਨ ਦੀ ਗੱਲ ਹੈ। ਸਾਲਾਂ ਤੋਂ ਤੁਹਾਡੇ ਪਿਆਰ ਅਤੇ ਸਮਰਥਨ ਲਈ ਧੰਨਵਾਦ। ਮੈਂ ਇੱਕ ਰੋਜ਼ਾ ਫਾਰਮੈਟ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਾ ਰਹਾਂਗਾ।’’
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/