Cricket News : ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 23ਜਨਵਰੀ(ਵਿਸ਼ਵ ਵਾਰਤਾ) ਭਾਰਤ ਨੇ ਇੰਗਲੈਂਡ ਵਿਰੁੱਧ ਪਹਿਲਾ ਟੀ-20 ਮੈਚ 7 ਵਿਕਟਾਂ ਨਾਲ ਜਿੱਤ ਲਿਆ ਹੈ। ਬੁੱਧਵਾਰ ਰਾਤ ਨੂੰ ਇੰਗਲੈਂਡ ਦੀ ਟੀਮ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਿਰਫ਼ 132 ਦੌੜਾਂ ਹੀ ਬਣਾ ਸਕੀ। ਭਾਰਤ ਨੇ 12.5 ਓਵਰਾਂ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ ਟੀਚਾ ਪ੍ਰਾਪਤ ਕਰ ਲਿਆ। ਭਾਰਤ ਵੱਲੋਂ ਅਭਿਸ਼ੇਕ ਸ਼ਰਮਾ ਨੇ 34 ਗੇਂਦਾਂ ‘ਤੇ 79 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਵਾ ਵਰੁਣ ਚੱਕਰਵਰਤੀ ਨੇ 3 ਵਿਕਟਾਂ ਲਈਆਂ। ਅਰਸ਼ਦੀਪ ਸਿੰਘ, ਹਾਰਦਿਕ ਪੰਡਯਾ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/