Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ ਆਕਲੈਂਡ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 40.2 ਓਵਰਾਂ ‘ਚ ਸਿਰਫ 185 ਦੌੜਾਂ ‘ਤੇ ਆਲ ਆਊਟ ਹੋ ਗਈ। ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ 186 ਦੌੜਾਂ ਦਾ ਟੀਚਾ ਦਿੱਤਾ ਹੈ।
ਨਿਊਜ਼ੀਲੈਂਡ ਲਈ ਟਿਮ ਸੀਫਰਟ ਨੇ 38, ਡੈਰਿਲ ਮਿਸ਼ੇਲ ਨੇ 28 ਅਤੇ ਗਲੇਨ ਫਿਲਿਪਸ ਨੇ 30 ਦੌੜਾਂ ਦਾ ਯੋਗਦਾਨ ਦਿੱਤਾ। ਇਸ ਬਾਅਦ ਅਖੀਰ ‘ਚ ਬਲੇਅਰ ਟਿਕਨਰ ਨੇ 23 ਗੇਂਦਾਂ ‘ਚ 4 ਛੱਕਿਆਂ ਦੀ ਮਦਦ ਨਾਲ 34 ਦੌੜਾਂ ਬਣਾਈਆਂ।
ਉੱਥੇ ਹੀ ਭਾਰਤੀ ਟੀਮ ਵੱਲੋਂ ਅਸ਼ਦੀਪ ਸਿੰਘ ਨੇ 4 ਵਿਕਟਾਂ ਲਈਆਂ। ਇਸ ਤੋਂ ਇਲਾਵਾ ਗੁਰਨੂਰ ਬਰਾੜ ਨੇ 3 ਅਤੇ ਅੰਸ਼ੁਲ ਕੰਬੋਜ਼ ਨੇ ਦੋ ਵਿਕਟਾਂ ਲਈਆਂ ਅਤੇ ਨਿਊਜ਼ੀਲੈਂਡ ਦਾ ਇੱਕ ਖਿਡਾਰੀ ਰਨ ਆਊਟ ਹੋਇਆ।























