Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ
ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਬੰਗਲਾਦੇਸ਼ ਦੇ ਸਾਬਕਾ ਕਪਤਾਨ ਤਮੀਮ ਇਕਬਾਲ ਨੂੰ ਬੰਗਲਾਦੇਸ਼ ਕ੍ਰਿਕਟ ਬੋਰਡ (BCB) ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਉਹ ਐਤਵਾਰ ਨੂੰ ਢਾਕਾ ਵਿੱਚ ਹੋਈਆਂ ਚੋਣਾਂ ਵਿੱਚ ਬਿਨਾਂ ਵਿਰੋਧ ਚੁਣੇ ਗਏ ਸਨ ਅਤੇ ਹੁਣ ਚਾਰ ਸਾਲ ਲਈ ਇਸ ਅਹੁਦੇ ‘ਤੇ ਸੇਵਾ ਨਿਭਾਉਣਗੇ।
37 ਸਾਲਾ ਤਮੀਮ ਅਪ੍ਰੈਲ ਤੋਂ ਅੰਤਰਿਮ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਸਨ, ਜਦੋਂ ਬੰਗਲਾਦੇਸ਼ ਸਰਕਾਰ ਨੇ BCB ਦੇ ਨਿਰਦੇਸ਼ਕ ਮੰਡਲ ਨੂੰ ਭੰਗ ਕਰ ਦਿੱਤਾ ਸੀ। ਉਹ BCB ਦੇ 21ਵੇਂ ਪ੍ਰਧਾਨ ਬਣ ਗਏ ਹਨ। ਤਮੀਮ ਪਿਛਲੇ ਸਾਲ ਜਨਵਰੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਉਸਨੇ ਸਤੰਬਰ 2023 ਵਿੱਚ ਬੰਗਲਾਦੇਸ਼ ਲਈ ਆਪਣਾ ਆਖਰੀ ਮੈਚ ਖੇਡਿਆ ਸੀ। ਉਸਨੇ ਫਰਵਰੀ 2007 ਵਿੱਚ ਜ਼ਿੰਬਾਬਵੇ ਵਿਰੁੱਧ ਇੱਕ ODI ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ।
ਤਮੀਮ ਨੇ ਬੰਗਲਾਦੇਸ਼ ਲਈ 70 ਟੈਸਟ ਮੈਚਾਂ ਵਿੱਚ 38.89 ਦੀ ਔਸਤ ਨਾਲ 5134 ਦੌੜਾਂ ਬਣਾਈਆਂ ਹਨ। ਇਸ ਵਿੱਚ 10 ਸੈਂਕੜੇ ਅਤੇ 31 ਅਰਧ ਸੈਂਕੜੇ ਸ਼ਾਮਲ ਹਨ। ਉਸ ਨੇ 243 ਵਨਡੇ ਮੈਚਾਂ ਵਿੱਚ 36.65 ਦੀ ਔਸਤ ਨਾਲ 8357 ਦੌੜਾਂ ਬਣਾਈਆਂ ਹਨ। ਉਸ ਨੇ ਵਨਡੇ ਵਿੱਚ 14 ਸੈਂਕੜੇ ਅਤੇ 56 ਅਰਧ ਸੈਂਕੜੇ ਬਣਾਏ ਹਨ। ਤਮੀਮ ਨੇ 78 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 24.08 ਦੀ ਔਸਤ ਨਾਲ 1758 ਦੌੜਾਂ ਬਣਾਈਆਂ ਹਨ। ਇਸ ਵਿੱਚ 1 ਸੈਂਕੜਾ ਅਤੇ 7 ਅਰਧ ਸੈਂਕੜੇ ਸ਼ਾਮਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























