Cricket : ਇੰਗਲੈਂਡ ਦੌਰੇ ਲਈ 18 ਮੈਂਬਰੀ ਭਾਰਤੀ ਟੀਮ ਦਾ ਐਲਾਨ
ਸ਼ੁਭਮਨ ਗਿੱਲ ਨੂੰ ਮਿਲੀ ਅਹਿਮ ਜ਼ਿੰਮੇਵਾਰੀ,
ਕੌਣ ਬਣਿਆ ਉਪ-ਕਪਤਾਨ? ਦੇਖੋ ਪੂਰੀ ਲਿਸਟ

ਨਵੀ ਦਿੱਲੀ, 24 ਮਈ (ਵਿਸ਼ਵ ਵਾਰਤਾ): ਇੰਗਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੁਭਮਨ ਗਿੱਲ ਨੂੰ ਨਵਾਂ ਟੈਸਟ ਕਪਤਾਨ ਚੁਣਿਆ ਗਿਆ ਹੈ। ਇਸ ਦੌਰਾਨ ਰਿਸ਼ਭ ਪੰਤ ਨੂੰ ਟੈਸਟ ਵਿੱਚ ਉਪ-ਕਪਤਾਨ ਚੁਣਿਆ ਗਿਆ ਹੈ। ਭਾਰਤ ਨੂੰ 20 ਜੂਨ ਤੋਂ ਸ਼ੁਰੂ ਹੋਣ ਵਾਲੇ ਇੰਗਲੈਂਡ ਦੌਰੇ ਵਿੱਚ 5 ਟੈਸਟ ਮੈਚ ਖੇਡਣੇ ਹਨ। ਸਾਈ ਸੁਦਰਸ਼ਨ ਅਤੇ ਸ਼ਾਰਦੁਲ ਠਾਕੁਰ ਨੂੰ ਟੀਮ ਚ ਜਗ੍ਹਾ ਮਿਲੀ ਹੈ। ਕਰੁਣ ਨਾਇਰ ਨੇ ਸੱਤ ਸਾਲਾਂ ਬਾਅਦ ਭਾਰਤੀ ਟੀਮ ਵਿੱਚ ਵਾਪਸੀ ਕੀਤੀ ਹੈ।
ਇੰਗਲੈਂਡ ਦੌਰੇ ਲਈ ਭਾਰਤੀ ਟੀਮ: ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ/ਉਪ-ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਸਾਈ ਸੁਦਰਸ਼ਨ, ਅਭਿਮਨਿਊ ਈਸਵਰਨ, ਕਰੁਣ ਨਾਇਰ, ਨਿਤੀਸ਼ ਰੈਡੀ,ਰਵਿੰਦਰ ਜਡੇਜਾ, ਧਰੁਵ ਜੁਰੇਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨ, ਆਕਾਸ਼ ਦੀਪ, ਅਰਸ਼ਦੀਪ ਸਿੰਘ ਅਤੇ ਕੁਲਦੀਪ ਯਾਦਵ।























