Cricketer ਯੁਜਵੇਂਦਰ ਚਾਹਲ ਦਾ ਤਲਾਕ?
– ਕ੍ਰਿਕਟਰ ਦੇ ਤਲਾਕ ਦੀਆਂ ਅਫਵਾਹਾਂ ਹੋਈਆਂ ਤੇਜ਼
– ਪਤਨੀ ਨੂੰ ਇੰਸਟਾਗ੍ਰਾਮ ‘ਤੇ ਕੀਤਾ ਅਨਫਾਲੋ
ਨਵੀ ਦਿੱਲੀ, 4 ਜਨਵਰੀ: ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਵਰਮਾ ਦੇ ਰਿਸ਼ਤਿਆਂ ਵਿੱਚ ਖਟਾਸ ਆ ਗਈ ਹੈ। ਇਸ ਜੋੜੇ ਨੇ 22 ਦਸੰਬਰ 2020 ਨੂੰ ਬਹੁਤ ਧੂਮ-ਧਾਮ ਨਾਲ ਵਿਆਹ ਕਰਵਾਇਆ ਸੀ ਅਤੇ ਹੁਣ ਮੀਡੀਆ ਰਿਪੋਰਟਾਂ ਕਹਿ ਰਹੀਆਂ ਹਨ ਕਿ ਉਹ ਵੱਖ ਹੋ ਰਹੇ ਹਨ। ਉਨ੍ਹਾਂ ਦੇ ਵੱਖ ਹੋਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਪਰ ਇਹ ਤੈਅ ਹੈ ਕਿ ਜੋੜੇ ਨੇ ਆਪਣੀ ਜ਼ਿੰਦਗੀ ਨੂੰ ਅਲੱਗ-ਥਲੱਗ ਕਰਨ ਦਾ ਫੈਸਲਾ ਕਰ ਲਿਆ ਹੈ।
ਦੱਸ ਦਈਏ ਕਿ ਦੋਵਾਂ ਨੇ ਇੱਕ ਦੂਜੇ ਨੂੰ ਇੰਸਟਾਗ੍ਰਾਮ ‘ਤੇ ਅਨਫਾਲੋ ਕਰ ਦਿੱਤਾ ਹੈ। ਯੁਜਵੇਂਦਰ ਨੇ ਧਨਸ਼੍ਰੀ ਨਾਲ ਸਾਰੀਆਂ ਤਸਵੀਰਾਂ ਵੀ ਡਿਲੀਟ ਕਰ ਦਿੱਤੀਆਂ ਹਨ। ਧਨਸ਼੍ਰੀ ਨੇ ਯੁਜਵੇਂਦਰ ਨੂੰ ਅਨਫਾਲੋ ਕਰ ਦਿੱਤਾ ਹੈ, ਪਰ ਉਨ੍ਹਾਂ ਦੀਆਂ ਤਸਵੀਰਾਂ ਨਹੀਂ ਹਟਾਈਆਂ ਹਨ। ਇਹ ਖ਼ਬਰਾਂ 2023 ਵਿੱਚ ਸ਼ੁਰੂ ਹੋਈਆਂ ਜਦੋਂ ਧਨਸ਼੍ਰੀ ਨੇ ਆਪਣੇ ਇੰਸਟਾਗ੍ਰਾਮ ਨਾਮ ਤੋਂ ‘ਚਹਿਲ’ ਨੂੰ ਹਟਾ ਦਿੱਤਾ। ਇੱਕ ਦਿਨ ਬਾਅਦ ਯੁਜਵੇਂਦਰ ਨੇ ਇੱਕ ਰਹੱਸਮਈ ਇੰਸਟਾਗ੍ਰਾਮ ਸਟੋਰੀ ਪੋਸਟ ਕੀਤੀ, ਜਿਸ ਵਿੱਚ ਲਿਖਿਆ ਸੀ, ‘ਇੱਕ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਹੋ ਰਹੀ ਹੈ।’ ਉਸ ਸਮੇਂ ਤੋਂ ਤੋਂ ਦੋਵਾਂ ਦੇ ਤਲਾਕ ਦੀਆ ਕਿਆਸਰਾਈਆਂ ਲੱਗਣੀਆਂ ਸ਼ੁਰੂ ਹੋ ਚੁੱਕੀਆਂ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/