Crime News : ਤਮਿਲਨਾਡੂ ਬੀਐਸਪੀ ਪ੍ਰਧਾਨ ਕਤਲ ਕੇਸ ’ਚ 8 ਸ਼ੱਕੀ ਗ੍ਰਿਫਤਾਰ
ਚੇਨਈ, 6ਜੁਲਾਈ (ਵਿਸ਼ਵ ਵਾਰਤਾ)Crime News: ਬਹੁਜਨ ਸਮਾਜ ਪਾਰਟੀ ਤਮਿਲਨਾਡੂ ਦੇ ਪ੍ਰਧਾਨ ਕੇ ਆਰਮਸਟ੍ਰੋਗ ਦੀ ਹੱਤਿਆ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮਾਮਲੇ ਵਿੱਚ ਨਿਯੁਕਤ ਕੀਤੀ ਜਾਂਚ ਟੀਮ ਵੱਲੋਂ ਅੱਠ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ ਬਾਬਤ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ 10 ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਅੱਠ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਪੁਲਿਸ ਵੱਲੋਂ ਅਜੇ ਮੁੱਢਲੀ ਜਾਂਚ ਹੀ ਚੱਲ ਰਹੀ ਹੈ ਪੁਲਿਸ ਨੇ ਕਿਹਾ ਹੈ ਕਿ ਮੁਢਲੀ ਜਾਂਚ ਤੋਂ ਬਾਅਦ ਤਸਵੀਰ ਕੁਝ ਸਪਸ਼ਟ ਹੁੰਦੀ ਹੋਈ ਨਜ਼ਰ ਆ ਸਕਦੀ ਹੈ। ਗ੍ਰਿਫਤਾਰ ਕੀਤੇ ਗਏ ਇਹਨਾਂ ਸ਼ੱਕੀ ਵਿਅਕਤੀਆਂ ਤੋਂ ਗਹਿਰਾਈ ਦੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਬੀਐਸਪੀ ਤਮਿਲਨਾਡੂ ਦੇ ਆਗੂ ਕੇ ਆਰਮਸਟ੍ਰੋਗ ਦੀ ਉਹਨਾਂ ਦੇ ਘਰ ਦੇ ਨਜ਼ਦੀਕ ਹੀ ਕੁਝ ਵਿਅਕਤੀਆਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ ਇਸ ਤੋਂ ਬਾਅਦ ਬੀਐਸਪੀ ਦੇ ਵਰਕਰਾਂ ਨੇ ਚਨਈ ਦੇ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਪ੍ਰਦਰਸ਼ਨਕਾਰੀਆਂ ਵੱਲੋਂ ਰੋਡ ਵੀ ਜਾਮ ਕੀਤੇ ਗਏ ਸਨ। ਇਸ ਤੋਂ ਬਾਅਦ ਬੀਐਸਪੀ ਵਰਕਰਾਂ ਨੇ ਰਜੀਵ ਗਾਂਧੀ ਹਸਪਤਾਲ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ, ਉਹ ਇਸ ਮਾਮਲੇ ਦੇ ਵਿੱਚ ਗਹਿਰਾਈ ਨਾਲ ਜਾਂਚ ਕਰ ਰਹੇ ਹਨ ਅਤੇ ਜਲਦ ਹੀ ਇਸ ਕਤਲ ਨੂੰ ਅੰਜਾਮ ਦੇਣ ਵਾਲਿਆਂ ਦੀ ਨਿਸ਼ਾਨਦੇਹੀ ਕਰਕੇ ਗ੍ਰਿਫਤਾਰ ਕਰ ਲਿਆ ਜਾਵੇਗਾ।