Crime News: ਲੁਧਿਆਣਾ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਲੁਧਿਆਣਾ, 24 ਜਨਵਰੀ 2026 (ਵਿਸ਼ਵ ਵਾਰਤਾ) – ਲੁਧਿਆਣਾ ਦੇ ਤਲਵਾੜਾ ਪਿੰਡ ਨੇੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ (Crime News) ਕਰ ਦੇਣ ਦੀ ਖਬਰ ਸ੍ਹਾਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪੇਟ ਵਿੱਚ ਗੋਲੀ ਲੱਗੀ ਸੀ। ਗੋਲੀ ਮਾਰਨ ਤੋਂ ਬਾਅਦ ਹਮਲਾਵਰ ਭੱਜ ਗਿਆ ਅਤੇ ਨੌਜਵਾਨ ਨੂੰ ਸੜਕ ‘ਤੇ ਖੂਨ ਨਾਲ ਲੱਥਪਥ ਪਿਆ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਜਾਣਕਾਰੀ ਮਿਲਣ ‘ਤੇ ਪਹੁੰਚੀ ਪੁਲਿਸ ਵੱਲੋਂ ਨੌਜਵਾਨ ਨੂੰ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਐਮਬੀਏ ਦਾ ਵਿਦਿਆਰਥੀ ਸੀ ਅਤੇ ਉਸ ਦੀ ਪਛਾਣ ਰਾਜਵੀਰ ਸਿੰਘ ਵੱਜੋਂ ਹੋਈ ਹੈ। ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਦਾ ਦੋਸ਼ ਉਸਦੇ ਦੋਸਤ ‘ਤੇ ਲਗਾਇਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਉਸਨੂੰ ਘਰ ਤੋਂ ਲੈ ਗਿਆ ਸੀ ਅਤੇ ਫਿਰ ਉਸਦੇ ਪੁੱਤਰ ਦੀ ਮੌਤ ਦੀ ਖ਼ਬਰ ਮਿਲੀ।
ਫਿਲਹਾਲ, ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Crime News) ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਅੱਜ ਕੀਤਾ ਜਾਵੇਗਾ। ਇਸ ਦੌਰਾਨ, ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਨੌਜਵਾਨ ਦੇ ਦੋਸਤ ਵਿਰੁੱਧ ਐਫਆਈਆਰ ਵੀ ਦਰਜ ਕਰ ਲਈ ਹੈ। ਉਹ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























