Crime : ਪੰਜਾਬ ‘ਚ ਬੰਦੂਕ ਦੀ ਨੋਕ ‘ਤੇ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ
ਚੰਡੀਗੜ੍ਹ, 24ਦਸੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 23 ਸਾਲਾ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਇਹ ਘਟਨਾ ਫ਼ਿਰੋਜ਼ਪੁਰ ਦੇ ਪਿੰਡ ਮਮਦੋਟ ਤੋਂ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਜਿਹੀ ਘਿਨੌਣੀ ਹਰਕਤ ਨੂੰ ਪਿੰਡ ਦੇ ਹੀ ਦੋ ਲੜਕਿਆਂ ਨੇ ਅੰਜਾਮ ਦਿੱਤਾ ਹੈ। ਗੈਂਗਰੇਪ ਤੋਂ ਬਾਅਦ ਮੁਲਜ਼ਮ ਪੀੜਤ ਲੜਕੀ ਨੂੰ ਪਿੰਡ ਦੇ ਬਾਹਰ ਸੁੱਟ ਕੇ ਫ਼ਰਾਰ ਹੋ ਗਏ। ਫਿਲਹਾਲ ਪੀੜਤਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।
ਜਾਣਕਾਰੀ ਮੁਤਾਬਕ ਹਸਪਤਾਲ ‘ਚ ਦਾਖਲ ਪੀੜਤਾ ਨੇ ਦੱਸਿਆ ਕਿ ਜਦੋਂ ਉਹ ਰਾਤ ਨੂੰ ਉੱਠ ਕੇ ਬਾਥਰੂਮ ਗਈ ਤਾਂ ਉਸੇ ਪਿੰਡ ਦੇ ਹੀ ਦੋ ਨੌਜਵਾਨ ਘਰ ਦੀ ਕੰਧ ਟੱਪ ਕੇ ਘਰ ‘ਚ ਦਾਖਲ ਹੋਏ। ਉਨ੍ਹਾਂ ਨੇ ਉਸ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਅਤੇ ਉਸ ਨੂੰ ਕਾਰ ‘ਚ ਬਿਠਾ ਕੇ ਇਕ ਹਵੇਲੀ ‘ਚ ਇਕ ਅਲੱਗ ਜਗ੍ਹਾ ‘ਤੇ ਲੈ ਗਏ। ਇੱਥੇ ਮੁਲਜ਼ਮਾਂ ਨੇ ਪੀੜਤਾ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਤੋਂ ਬਾਅਦ ਮੁਲਜ਼ਮ ਪੀੜਤਾ ਨੂੰ ਪਿੰਡ ਦੇ ਬਾਹਰ ਸੁੱਟ ਕੇ ਫ਼ਰਾਰ ਹੋ ਗਏ।
ਪੀੜਤਾ ਕਿਸੇ ਤਰ੍ਹਾਂ ਆਪਣੇ ਘਰ ਪਹੁੰਚੀ ਅਤੇ ਪਰਿਵਾਰ ਨੂੰ ਸਾਰੀ ਗੱਲ ਦੱਸੀ। ਪਰਿਵਾਰ ਨੇ ਪੀੜਤਾ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਪੁਲੀਸ ਨੇ ਪੀੜਤ ਲੜਕੀ ਦੇ ਬਿਆਨਾਂ ’ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/