ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!
– ਹੁਣ 9 ਜੁਲਾਈ ‘ਤੇ ਟਿਕੀਆਂ ਨਜ਼ਰਾਂ!
ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਹਿੰਗਾਈ ਭੱਤੇ (DA) ਅਤੇ ਪੇ-ਕਮਿਸ਼ਨ ਦੇ ਬਕਾਏ (ਐਰੀਅਰ) ਨਾਲ ਜੁੜੇ ਮਾਮਲੇ ‘ਤੇ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ ਹੁਣ ਪੰਜਾਬ – ਹਰਿਆਣਾ ਹਾਈ ਕੋਰਟ ‘ਚ ਇਸ ਮਾਮਲੇ ‘ਤੇ ਸੁਣਵਾਈ ਲਈ 9 ਜੁਲਾਈ ਦੀ ਤਾਰੀਖ਼ ਤੈਅ ਕੀਤੀ ਗਈ ਹੈ।
ਹਾਈਕੋਰਟ ਦੇ ਸਿੰਗਲ ਬੈਂਚ ਨੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਨੂੰ 30 ਜੂਨ ਤੱਕ ਬਕਾਇਆ ਡੀਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਫੈਸਲੇ ਨੂੰ ਸਰਕਾਰ ਨੇ ਡਿਵੀਜ਼ਨ ਬੈਂਚ ਵਿੱਚ ਚੁਣੌਤੀ ਦਿੱਤੀ ਸੀ। ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਦੇ ਫੈਸਲੇ ‘ਤੇ ਰੋਕ ਨਹੀਂ ਲਗਾਈ, ਪਰ ਸਰਕਾਰ ਨੂੰ ਸੀਲਬੰਦ ਲਿਫਾਫੇ ਵਿੱਚ ਭੁਗਤਾਨ ਦੀ ਯੋਜਨਾ ਪੇਸ਼ ਕਰਨ ਲਈ ਕਿਹਾ ਸੀ।
ਹੁਣ ਸੁਣਵਾਈ ਦੌਰਾਨ ਅਦਾਲਤ ਇਹ ਦੇਖੇਗੀ ਕਿ ਸਰਕਾਰ ਨੇ ਬਕਾਇਆ ਡੀਏ ਦੇ ਭੁਗਤਾਨ ਲਈ ਕੀ ਰੋਡਮੈਪ ਤਿਆਰ ਕੀਤਾ ਹੈ। ਇਹ ਵੀ ਸਪੱਸ਼ਟ ਹੋਵੇਗਾ ਕਿ ਸਰਕਾਰ ਕਿਸ਼ਤਾਂ ਵਿੱਚ ਭੁਗਤਾਨ ਦੀ ਪੇਸ਼ਕਸ਼ ਕਰਦੀ ਹੈ ਜਾਂ ਆਪਣੀ ਵਿੱਤੀ ਸਥਿਤੀ ਦਾ ਹਵਾਲਾ ਦੇ ਕੇ ਹੋਰ ਸਮੇਂ ਦੀ ਮੰਗ ਕਰਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























