DA HIKE : ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ ਡੀਏ ‘ਚ 2% ਕੀਤਾ ਵਾਧਾ
ਨਵੀ ਦਿੱਲੀ, 9 ਦਿੱਲੀ (ਵਿਸ਼ਵ ਵਾਰਤਾ): ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਮਹਿੰਗਾਈ ਭੱਤੇ (DA HIKE) ਵਿੱਚ ਦੋ ਪ੍ਰਤੀਸ਼ਤ ਵਾਧਾ ਕਰਕੇ ਵੱਡੀ ਖੁਸ਼ਖਬਰੀ ਦਿੱਤੀ। ਦੱਸ ਦਈਏ ਕਿ ਝਾਰਖੰਡ ਸਰਕਾਰ ਨੇ ਆਪਣੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਨੂੰ ਮੌਜੂਦਾ 53 ਪ੍ਰਤੀਸ਼ਤ ਤੋਂ ਵਧਾ ਕੇ ਮੂਲ ਤਨਖਾਹ ਦਾ 55 ਪ੍ਰਤੀਸ਼ਤ ਕਰ ਦਿੱਤਾ ਹੈ, ਜੋ ਇਸ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵੀ ਦੋ ਪ੍ਰਤੀਸ਼ਤ ਵਾਧਾ ਕਰਕੇ 55 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ।
ਇਸ ਪ੍ਰਸਤਾਵ ਨੂੰ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ। ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਸਕੱਤਰ ਵੰਦਨਾ ਡਡੇਲ ਨੇ ਕਿਹਾ ਕਿ ਮੀਟਿੰਗ ਵਿੱਚ ਸੂਬਾ ਸਰਕਾਰ ਨੇ ਸੂਬੇ ਦੇ ਪੈਨਸ਼ਨਰਾਂ ਨੂੰ ਦਿੱਤੇ ਜਾਣ ਵਾਲੇ ਮਹਿੰਗਾਈ ਭੱਤੇ ਵਿੱਚ 2 ਪ੍ਰਤੀਸ਼ਤ ਵਾਧਾ ਕੀਤਾ ਹੈ ਅਤੇ ਇਸਨੂੰ 55 ਪ੍ਰਤੀਸ਼ਤ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਮੀਟਿੰਗ ਵਿੱਚ ਅਪਰਾਧੀਆਂ ਲਈ ਵੱਖ-ਵੱਖ ਸ਼੍ਰੇਣੀਆਂ ਬਣਾਉਣ ਦੀ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ, ਜਿਸ ਤਹਿਤ ਉਨ੍ਹਾਂ ਵਿਰੁੱਧ ਦਰਜ ਮਾਮਲਿਆਂ ਦੀ ਗਿਣਤੀ ਦੇ ਹਿਸਾਬ ਨਾਲ ਉਨ੍ਹਾਂ ‘ਤੇ 2 ਲੱਖ ਤੋਂ 30 ਲੱਖ ਰੁਪਏ ਤੱਕ ਦਾ ਇਨਾਮ ਐਲਾਨਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/