• Latest
  • Trending
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

5 hours ago
ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

6 hours ago
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

6 hours ago
Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

7 hours ago
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

7 hours ago
ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

7 hours ago
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

7 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

8 hours ago
ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

9 hours ago
Hindi News
English News
Tuesday, July 28, 2026
No Result
View All Result
27 °c
Chandigarh
30 ° Tue
30 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

July 6, 2026
in ਖਬਰਾਂ, ਪੰਜਾਬ
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਅੰਮ੍ਰਿਤਸਰ, 6 ਜੁਲਾਈ (ਵਿਸ਼ਵ ਵਾਰਤਾ) – ਪਿਛਲੇ ਸਾਲ ਆਈ ਭਿਆਨਕ ਹੜ੍ਹਾਂ, ਜਿਨ੍ਹਾਂ ਕਾਰਨ ਜਾਨੀ ਨੁਕਸਾਨ ਦੇ ਨਾਲ-ਨਾਲ ਖੇਤੀਬਾੜੀ ਨੂੰ ਵੀ ਵੱਡੀ ਤਬਾਹੀ ਦਾ ਸਾਹਮਣਾ ਕਰਨਾ ਪਿਆ ਸੀ, ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦਾ ਜਲ ਸਰੋਤ ਵਿਭਾਗ ਭਵਿੱਖ ਵਿੱਚ ਅਜਿਹੀ ਸਥਿਤੀ ਤੋਂ ਬਚਾਅ ਲਈ ਰਾਵੀ ਦਰਿਆ ਵਿੱਚ ਵਿਗਿਆਨਕ ਢੰਗ ਨਾਲ ਡੀ-ਸਿਲਟਿੰਗ (ਗਾਰ ਅਤੇ ਮਲਬਾ ਹਟਾਉਣ) ਦਾ ਕੰਮ ਤੇਜ਼ੀ ਨਾਲ ਕਰ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ, ਅੰਮ੍ਰਿਤਸਰ ਦੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਵਿਸ਼ਵਪਾਲ ਗੋਇਲ ਨੇ ਦੱਸਿਆ ਕਿ ਸਾਲ 2023 ਅਤੇ 2025 ਦੌਰਾਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਵਿੱਚ ਆਈਆਂ ਭਾਰੀ ਹੜ੍ਹਾਂ ਕਾਰਨ 91 ਥਾਵਾਂ ‘ਤੇ ਬੰਨ੍ਹਾਂ ਵਿੱਚ ਪਾੜ, ਦਰਿਆ ਸੁਰੱਖਿਆ ਅਤੇ ਨਿਕਾਸੀ ਢਾਂਚੇ ਨੂੰ ਨੁਕਸਾਨ, 86,000 ਹੈਕਟੇਅਰ ਤੋਂ ਵੱਧ ਰਕਬਾ ਪ੍ਰਭਾਵਿਤ ਹੋਇਆ ਅਤੇ ਲਗਭਗ 1,825.46 ਕਰੋੜ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਗਿਆ। ਇਸ ਨੁਕਸਾਨ ਦੀ ਭਰਪਾਈ ਅਤੇ ਮੁੜ ਉਸਾਰੀ ਲਈ ਕਰੀਬ 11,855.65 ਕਰੋੜ ਰੁਪਏ ਦੀ ਲੋੜ ਅੰਕਿਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਦਰਿਆਵਾਂ ਵਿੱਚ ਗਾਰ ਅਤੇ ਮਲਬੇ ਦੇ ਇਕੱਠੇ ਹੋਣ ਕਾਰਨ ਪਾਣੀ ਦੀ ਨਿਕਾਸੀ ਸਮਰੱਥਾ ਘਟ ਜਾਂਦੀ ਹੈ, ਜਿਸ ਨਾਲ ਪਾਣੀ ਲੰਬੇ ਸਮੇਂ ਤੱਕ ਖੜ੍ਹਾ ਰਹਿੰਦਾ ਹੈ ਅਤੇ ਹੜ੍ਹਾਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਵਿਗਿਆਨਕ ਡੀ-ਸਿਲਟਿੰਗ ਹੜ੍ਹ ਰੋਕੂ ਉਪਰਾਲਿਆਂ ਦਾ ਇੱਕ ਮਹੱਤਵਪੂਰਨ ਹਿੱਸਾ ਹੈ।
ਐਕਸੀਅਨ ਗੋਇਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਧਰਮਕੋਟ ਘੋਣੇਵਾਲ ਕੰਪਲੈਕਸ ਵਿਖੇ ਰਾਵੀ ਦਰਿਆ ਵਿੱਚ ਨਿਸ਼ਾਨਾਬੱਧ ਡੀ-ਸਿਲਟਿੰਗ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਇਸ ਉਪਰਾਲੇ ਦਾ ਉਦੇਸ਼ ਦਰਿਆ ਵਿੱਚ ਪਾਣੀ ਦੇ ਵਹਾਅ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨਾ, ਹੜ੍ਹ ਦੇ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣਾ ਅਤੇ ਦਰਿਆ ਦੀ ਪਾਣੀ ਢੋਣ ਦੀ ਸਮਰੱਥਾ ਵਿੱਚ ਵਾਧਾ ਕਰਕੇ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਭਵਿੱਖ ਦੀਆਂ ਹੜ੍ਹਾਂ ਤੋਂ ਸੁਰੱਖਿਅਤ ਕਰਨਾ ਹੈ।

ਪਿਛਲੇ ਸਾਲ ਹੜ੍ਹਾਂ ਨਾਲ ਹੋਇਆ ਭਾਰੀ ਨੁਕਸਾਨ

ਐਕਸੀਅਨ ਵਿਸ਼ਵਪਾਲ ਗੋਇਲ ਨੇ ਦੱਸਿਆ ਕਿ ਪਿਛਲੇ ਸਾਲ ਦੇ ਮਾਨਸੂਨ ਦੌਰਾਨ ਰਾਵੀ ਦਰਿਆ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 23 ਥਾਵਾਂ ‘ਤੇ ਬੰਨ੍ਹਾਂ ਨੂੰ ਤੋੜਿਆ, ਜਿਸ ਨਾਲ 198 ਪਿੰਡ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ। ਉਨ੍ਹਾਂ ਦੱਸਿਆ ਕਿ ਇਸ ਹੜ੍ਹ ਦੌਰਾਨ 10 ਵਿਅਕਤੀਆਂ ਦੀ ਮੌਤ ਹੋਈ।59,793 ਏਕੜ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ।

ਉਨ੍ਹਾਂ ਕਿਹਾ ਕਿ ਸਿਰਫ਼ ਧਰਮਕੋਟ ਘੋਣੇਵਾਲ ਕੰਪਲੈਕਸ ਵਿੱਚ ਹੀ ਬੰਨ੍ਹ 6 ਥਾਵਾਂ ਤੋਂ ਟੁੱਟ ਗਿਆ ਸੀ, ਜਦਕਿ ਹੜ੍ਹ ਦਾ ਪਾਣੀ ਉਤਰਣ ਤੋਂ ਬਾਅਦ ਦਰਿਆ ਵਿੱਚ ਵੱਡੀ ਮਾਤਰਾ ਵਿੱਚ ਗਾਰ ਅਤੇ ਰਿਵਰ ਬੈੱਡ ਮਟੀਰੀਅਲ (ਆਰ.ਬੀ.ਐੱਮ.) ਜਮ੍ਹਾਂ ਹੋ ਗਿਆ, ਜਿਸ ਕਾਰਨ ਦਰਿਆ ਦੀ ਕੁਦਰਤੀ ਧਾਰਾ ਅਤੇ ਪਾਣੀ ਢੋਣ ਦੀ ਸਮਰੱਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।

ਵਿਗਿਆਨਕ ਸਰਵੇ ਅਤੇ ਤਕਨੀਕੀ ਮਨਜ਼ੂਰੀਆਂ
ਐਕਸੀਅਨ ਗੋਇਲ ਨੇ ਦੱਸਿਆ ਕਿ ਸਮੱਸਿਆ ਦੇ ਸਥਾਈ ਹੱਲ ਲਈ ਵਿਭਾਗ ਵੱਲੋਂ ਪੂਰੇ ਖੇਤਰ ਦਾ ਵਿਸਥਾਰਪੂਰਵਕ ਸਰਵੇ ਕਰਕੇ ਰੁਕਾਵਟ ਵਾਲੇ ਸਥਾਨਾਂ ਦੀ ਪਛਾਣ ਕੀਤੀ ਗਈ। ਇਸ ਦੇ ਆਧਾਰ ‘ਤੇ ਭਾਰਤ ਸਰਕਾਰ ਵੱਲੋਂ ਜਾਰੀ ਨੈਸ਼ਨਲ ਫਰੇਮਵਰਕ ਫਾਰ ਸੈਡੀਮੈਂਟ ਮੈਨੇਜਮੈਂਟ (NFSM) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਤਿਆਰ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਰਾਜ ਸਰਕਾਰ ਅਤੇ ਭਾਰਤ ਸਰਕਾਰ ਦੇ ਇੰਜੀਨੀਅਰਿੰਗ ਮਾਹਿਰਾਂ ਵਾਲੀ ਸੰਯੁਕਤ ਸਟੇਟ ਟੈਕਨੀਕਲ ਐਡਵਾਈਜ਼ਰੀ ਕਮੇਟੀ (STAC) ਵੱਲੋਂ ਤਕਨੀਕੀ ਤੌਰ ‘ਤੇ ਮਨਜ਼ੂਰੀ ਦਿੱਤੀ ਗਈ ਹੈ।

ਨਿਯਮਾਂ ਅਨੁਸਾਰ ਡੀ-ਸਿਲਟਿੰਗ ਅਤੇ ਐਮਰਜੈਂਸੀ ਤਿਆਰੀਆਂ

ਉਨ੍ਹਾਂ ਦੱਸਿਆ ਕਿ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਲਈ ਡੀ-ਸਿਲਟਿੰਗ ਦਾ ਕੰਮ ਕੀ-ਹੋਲ ਮਾਰਕਅੱਪ ਲੈਂਗਵੇਜ (KML) ਆਧਾਰਿਤ ਡਿਜ਼ੀਟਲ ਜੀਓ-ਫੈਂਸਿੰਗ ਰਾਹੀਂ ਕੀਤਾ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਵੱਲੋਂ ਹਰ ਪੜਾਅ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੰਮ ਸਿਰਫ਼ ਮਨਜ਼ੂਰਸ਼ੁਦਾ ਖੇਤਰ ਵਿੱਚ ਹੀ ਹੋਵੇ।ਉਨ੍ਹਾਂ ਦੱਸਿਆ ਕਿ ਡੀ-ਸਿਲਟਿੰਗ ਦੌਰਾਨ ਕੱਢੀ ਗਈ ਗਾਰ ਅਤੇ ਹੋਰ ਸਮੱਗਰੀ ਨੂੰ ਨੇੜਲੇ ਸੁਰੱਖਿਅਤ ਸਥਾਨਾਂ ‘ਤੇ ਸੰਭਾਲ ਕੇ ਰੱਖਿਆ ਜਾ ਰਿਹਾ ਹੈ ਤਾਂ ਜੋ ਲੋੜ ਪੈਣ ‘ਤੇ ਹੜ੍ਹ ਨਾਲ ਨਜਿੱਠਣ ਲਈ ਇਸ ਦੀ ਵਰਤੋਂ ਕੀਤੀ ਜਾ ਸਕੇ।

ਇਸ ਸਮੱਗਰੀ ਦੀ ਵਰਤੋਂ:
– ਨਵੇਂ ਮੁਰੰਮਤ ਕੀਤੇ ਗਏ ਕਮਜ਼ੋਰ ਬੰਨ੍ਹਾਂ ਨੂੰ ਹੋਰ ਮਜ਼ਬੂਤ ਕਰਨ,
– ਐਮਰਜੈਂਸੀ ਕੰਟਰੋਲ (ਈ.ਸੀ.) ਲਈ ਰੇਤ ਦੇ ਬੈਗ ਭਰਨ,
– ਹੜ੍ਹ ਸਮੇਂ ਤੁਰੰਤ ਸੁਰੱਖਿਆ ਪ੍ਰਬੰਧਾਂ ਲਈ ਕੀਤੀ ਜਾਵੇਗੀ।

ਐਕਸੀਅਨ ਵਿਸ਼ਵਪਾਲ ਗੋਇਲ ਨੇ ਕਿਹਾ ਕਿ ਜਲ ਸਰੋਤ ਵਿਭਾਗ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਲੋਕਾਂ ਦੀਆਂ ਜਾਨਾਂ, ਫਸਲਾਂ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਨਿਰਧਾਰਿਤ ਸਮਾਂ-ਸੀਮਾ ਅੰਦਰ ਇਹ ਕੰਮ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਮਾਨਸੂਨ ਦੇ ਸਿਖਰਲੇ ਦੌਰ ਤੋਂ ਪਹਿਲਾਂ ਧਰਮਕੋਟ ਘੋਣੇਵਾਲ ਕੰਪਲੈਕਸ ਵਿੱਚ ਡੀ-ਸਿਲਟਿੰਗ ਦੇ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਭਾਰੀ ਮਸ਼ੀਨਰੀ ਦੀ ਮਦਦ ਨਾਲ ਦਰਿਆ ਦੀ ਕੁਦਰਤੀ ਪਾਣੀ ਵਹਾਅ ਸਮਰੱਥਾ ਨੂੰ ਮੁੜ ਬਹਾਲ ਕੀਤਾ ਜਾ ਰਿਹਾ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
July 27, 2026
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

by Jaspreet Kaur
July 27, 2026
0

ਦੇਸ਼ 'ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 27 ਜੁਲਾਈ (ਵਿਸ਼ਵ...

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

by Jaspreet Kaur
July 27, 2026
0

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ - ਬਰਨਾਲਾ ਲਾਠੀਚਾਰਜ ਦੇ ਮਾਮਲੇ ’ਚ SIT ਦਾ ਗਠਨ ਚੰਡੀਗੜ੍ਹ, 27 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
7 days ago
0

Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ - ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਮਿਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 