• Latest
  • Trending
ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

3 weeks ago
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

6 minutes ago
 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

11 minutes ago
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

21 minutes ago
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

33 minutes ago
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

42 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

3 hours ago
ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

3 hours ago
US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

3 hours ago
Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

4 hours ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

4 hours ago
ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

5 hours ago
Hindi News
English News
Monday, August 31, 2026
No Result
View All Result
33 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

August 9, 2026
in ਖਬਰਾਂ, ਪੰਜਾਬ
ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਸ੍ਰੀ ਅੰਮ੍ਰਿਤਸਰ, 9 ਅਗਸਤ (ਵਿਸ਼ਵ ਵਾਰਤਾ) : ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ-II ਵਾਈ.ਬੀ. ਜਗਦੀਪ ਸਿੰਘ ਦਿਓ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਮਲੇਸ਼ੀਆਈ ਵਫ਼ਦ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।

ਵਫ਼ਦ ਵਿੱਚ ਮਲੇਸ਼ੀਆ ਦੇ ਕਾਰੋਬਾਰੀ ਅਤੇ ਭਾਈਚਾਰਕ ਆਗੂ ਦਾਤੋ’ ਪ੍ਰੋ. ਡਾ. ਬੀ.ਐੱਸ. ਬੈਂਸ; ਇਤਿਹਾਸਕਾਰ ਸ. ਸਿਮਰ ਸਿੰਘ; ਮੀਰਪੁਰ ਰਿਆਸਤ ਦੇ ਪਰਿਵਾਰ ਤੋਂ ਅਕਸ਼ੈ ਸਿੰਘ ਦਿਓ; ਆਰੀਅਨ ਮੈਨਨ; ਡਾ. ਸੁਖਜੋਤ ਸਿੰਘ ਅਤੇ ਸਨੀ ਖਹਿਰਾ ਸ਼ਾਮਲ ਸਨ।

ਮਲੇਸ਼ੀਆਈ ਵਫ਼ਦ ਨੇ ਵਿਸ਼ਵ ਸਿੱਖ ਭਾਈਚਾਰੇ, ਸਿੱਖ ਵਿਰਾਸਤ, ਧਾਰਮਿਕ ਸੰਸਥਾਵਾਂ ਅਤੇ ਮਲੇਸ਼ੀਆ ਵਿੱਚ ਵਸਦੇ ਸਿੱਖਾਂ ਤੇ ਪੰਜਾਬ ਦੀਆਂ ਇਤਿਹਾਸਕ ਸਿੱਖ ਸੰਸਥਾਵਾਂ ਵਿਚਕਾਰ ਸੱਭਿਆਚਾਰਕ ਅਤੇ ਅਧਿਆਤਮਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਮਹੱਤਤਾ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਵਾਈ.ਬੀ. ਜਗਦੀਪ ਸਿੰਘ ਦਿਓ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੰਸਥਾ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕਰਦਿਆਂ ਸਿੱਖ ਧਰਮ ਅਤੇ ਸਿੱਖ ਕਦਰਾਂ-ਕੀਮਤਾਂ ਦੇ ਵਿਸ਼ਵ ਪੱਧਰ ’ਤੇ ਪ੍ਰਚਾਰ ਤੇ ਸੰਭਾਲ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਅਤੇ ਭਾਰਤ ਤੋਂ ਬਾਹਰ ਵੱਸਦੇ ਸਿੱਖਾਂ ਨੂੰ ਉਨ੍ਹਾਂ ਦੇ ਧਰਮ, ਵਿਰਾਸਤ ਅਤੇ ਇਤਿਹਾਸ ਨਾਲ ਜੋੜਨ ਵਿੱਚ ਸਿੱਖ ਧਾਰਮਿਕ ਆਗੂਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ।

ਜਗਦੀਪ ਸਿੰਘ ਦਿਓ ਨੇ ਸਿੰਘ ਸਾਹਿਬ ਨੂੰ ਜਾਣਕਾਰੀ ਦਿੱਤੀ ਕਿ ਮਲੇਸ਼ੀਆ ਵਿਖੇ ਸਿੱਖ ਸਭ ਤੋਂ ਪਹਿਲਾਂ ਪੇਨਾਂਗ ਸੂਬੇ ਵਿੱਚ ਹੀ ਗਏ ਹਨ ਅਤੇ ਉਨ੍ਹਾਂ ਦੀ ਮਨਸ਼ਾ ਹੈ ਕਿ ਜਿਸ ਲਾਂਘੇ ਰਾਹੀਂ ਸਿੱਖ ਉੱਥੇ ਜਾਂਦੇ ਸਨ ਉਹ ਵਿਰਾਸਤ ਬਣੇ।

ਜਗਦੀਪ ਸਿੰਘ ਦਿਓ ਪੇਨਾਂਗ ਦੇ ਸੀਨੀਅਰ ਸਿਆਸੀ ਆਗੂ ਹਨ ਜੋ ਆਪਣੇ ਪਰਿਵਾਰ ਵਿੱਚੋਂ ਮਲੇਸ਼ੀਆ ਦੀ ਸਿਆਸਤ ਵਿੱਚ ਚੌਥੀ ਪੀੜ੍ਹੀ ਵਜੋਂ ਕਾਰਜਸ਼ੀਲ ਹਨ ਅਤੇ ਇਸ ਸਮੇਂ ਪੇਨਾਂਗ ਦੇ ਉਪ ਮੁੱਖ ਮੰਤਰੀ-II ਵਜੋਂ ਕਾਰਜ ਕਰ ਰਹੇ ਹਨ। ਉਨ੍ਹਾਂ ਕੋਲ ਮਨੁੱਖੀ ਪੂੰਜੀ ਵਿਕਾਸ, ਵਿਗਿਆਨ ਅਤੇ ਤਕਨਾਲੋਜੀ ਨਾਲ ਸਬੰਧਤ ਜ਼ਿੰਮੇਵਾਰੀਆਂ ਹਨ। ਉਹ 2008 ਤੋਂ ਪੇਨਾਂਗ ਵਿੱਚ ਚੁਣੇ ਹੋਏ ਨੁਮਾਇੰਦੇ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਵਫ਼ਦ ਨੇ ਮਲੇਸ਼ੀਆ ਵਿੱਚ ਸਥਿਤ ਇਤਿਹਾਸਕ ਸਿੱਖ ਸੰਸਥਾਵਾਂ ਤੇ ਗੁਰੂ ਘਰਾਂ ਦੀ ਸੰਭਾਲ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਇਸ ਸਬੰਧ ਵਿੱਚ ਵਾਈ.ਬੀ. ਜਗਦੀਪ ਸਿੰਘ ਦਿਓ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੇਨਾਂਗ ਵਿਖੇ ਇਤਿਹਾਸਕ ਵੱਡਾ ਗੁਰਦੁਆਰਾ ਸਾਹਿਬ ਦੀ ਮੁਰੰਮਤ ਅਤੇ ਸੰਭਾਲ ਦੇ ਸੇਵਾ ਕਾਰਜ ਮੁਕੰਮਲ ਹੋਣ ਉਪਰੰਤ ਮਲੇਸ਼ੀਆ ਵਿਖੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦੇਣ ਪੁੱਜੇ। ਮਲੇਸ਼ੀਆ ਦੇ ਜਾਰਜ ਟਾਊਨ ਦੇ ਜਾਲਾਨ ਵਿਖੇ ਸਥਿਤ ਵੱਡਾ ਗੁਰਦੁਆਰਾ ਸਾਹਿਬ ਦੱਖਣ-ਪੂਰਬੀ ਏਸ਼ੀਆ ਦੇ ਸਭ ਤੋਂ ਪੁਰਾਣੇ ਸਿੱਖ ਧਾਰਮਿਕ ਅਸਥਾਨਾਂ ਵਿੱਚੋਂ ਇੱਕ ਹੈ। ਇੱਕ ਸਦੀ ਤੋਂ ਵੱਧ ਪੁਰਾਣੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਮੂਲ ਇਮਾਰਤੀ ਸ਼ੈਲੀ ਅਤੇ ਧਾਰਮਿਕ ਮਹੱਤਤਾ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਵੱਡੇ ਪੱਧਰ ’ਤੇ ਪੁਨਰ-ਸੰਭਾਲ ਦਾ ਕੰਮ ਚੱਲ ਰਿਹਾ ਹੈ। ਜਗਦੀਪ ਸਿੰਘ ਦਿਓ ਇਸ ਸੰਭਾਲ ਕਾਰਜ ਨਾਲ ਨੇੜਿਓਂ ਜੁੜੇ ਹੋਏ ਹਨ, ਜਿਸ ਵਿੱਚ ਸਰਕਾਰੀ ਸਹਾਇਤਾ ਅਤੇ ਪ੍ਰਾਜੈਕਟ ਦੀ ਨਿਯਮਤ ਨਿਗਰਾਨੀ ਵੀ ਸ਼ਾਮਲ ਹੈ।

ਜਗਦੀਪ ਸਿੰਘ ਦਿਓ ਨੇ ਕਿਹਾ ਕਿ ਸਿੰਘ ਸਾਹਿਬ ਜੀ ਨੂੰ ਦਿੱਤਾ ਗਿਆ ਇਹ ਸੱਦਾ ਮਲੇਸ਼ੀਆ ਦੇ ਸਿੱਖ ਭਾਈਚਾਰੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਦੀਆਂ ਸਿੱਖ ਸੰਸਥਾਵਾਂ ਪ੍ਰਤੀ ਸਤਿਕਾਰ ਦੇ ਇੱਕ ਮਹੱਤਵਪੂਰਨ ਪ੍ਰਗਟਾਵੇ ਵਜੋਂ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਸਤੰਬਰ ਮਹੀਨੇ ਹੋਣ ਵਾਲਾ ਪ੍ਰਸਤਾਵਿਤ ਉਦਘਾਟਨ ਸਮਾਗਮ ਮਲੇਸ਼ੀਆ ਦੇ ਸਿੱਖ ਭਾਈਚਾਰੇ ਅਤੇ ਪੰਜਾਬ ਵਿਚਕਾਰ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ।

ਮੁਲਾਕਾਤ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਵਿਰਾਸਤ ਅਤੇ ਮਲੇਸ਼ੀਆ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੰਭਾਲ ਪ੍ਰਤੀ ਮਲੇਸ਼ੀਆਈ ਵਫ਼ਦ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ਵ ਭਰ ਵਿੱਚ ਨੌਜਵਾਨ ਪੀੜ੍ਹੀ ਅਤੇ ਸਿੱਖ ਪ੍ਰਵਾਸੀ ਭਾਈਚਾਰੇ ਵਿੱਚ ਸਿੱਖ ਪਛਾਣ, ਪਰੰਪਰਾਵਾਂ, ਗੁਰਬਾਣੀ ਅਤੇ ਸਿੱਖ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਜਗਦੀਪ ਸਿੰਘ ਦਿਓ ਨੂੰ ਪ੍ਰੇਰਣਾ ਕੀਤੀ ਕਿ ਭਾਵੇਂ ਉਹ ਮਲੇਸ਼ੀਆ ਰਹਿ ਰਹੇ ਹਨ ਪਰ ਉਹ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀ ਹਨ ਅਤੇ ਹਮੇਸ਼ਾ ਆਪਣੇ ਮੂਲ ਪੰਜਾਬ ਨਾਲ ਇਸੇ ਤਰ੍ਹਾਂ ਜੁੜੇ ਰਹਿਣ।
ਇਸ ਮੌਕੇ ਦੋਵਾਂ ਪਾਸਿਓਂ ਸਿੱਖ-ਮਲੇਸ਼ੀਆਈ ਸੱਭਿਆਚਾਰਕ, ਧਾਰਮਿਕ ਅਤੇ ਵਿਰਾਸਤੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸ਼ਵ ਭਰ ਵਿੱਚ ਸਿੱਖ ਧਰਮ, ਸਰਬੱਤ ਦੇ ਭਲੇ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਪ੍ਰਚਾਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

by Navjot
August 31, 2026
0

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ 'ਤੇ   ਚੰਡੀਗੜ੍ਹ,...

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

by Navjot
August 31, 2026
0

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ ਅਗਲੇ ਮਹੀਨੇ ਤੋਂ ਸਿਨੇਮਾਘਰਾਂ...

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

by Navjot
August 31, 2026
0

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ 'ਤੇ ਲਗਾਈ ਪਾਬੰਦੀ      ਨਵੀਂ ਦਿੱਲੀ, 31...

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

by Navjot
August 31, 2026
0

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ   ਚੰਡੀਗੜ੍ਹ ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

by Navjot
August 31, 2026
0

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ 'ਤੇ   ਚੰਡੀਗੜ੍ਹ,...

Most Popular

ਕੋਲੰਬੀਆ ਵਿੱਚ 7.4 ਤੀਬਰਤਾ ਦਾ ਭੂਚਾਲ ; ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ 

ਕੋਲੰਬੀਆ ਵਿੱਚ 7.4 ਤੀਬਰਤਾ ਦਾ ਭੂਚਾਲ ; ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ 

by Navjot
3 weeks ago
0

ਕੋਲੰਬੀਆ ਵਿੱਚ 7.4 ਤੀਬਰਤਾ ਦਾ ਭੂਚਾਲ ; ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ  ਬੋਗੋਟਾ, 11 ਅਗਸਤ(ਵਿਸ਼ਵ ਵਾਰਤਾ) ਦੱਖਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 