Delhi : ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਸੁਣਾਏਗਾ ਫੈਸਲਾ
ਚੰਡੀਗੜ੍ਹ, 12ਜੁਲਾਈ(ਵਿਸ਼ਵ ਵਾਰਤਾ)Delhi- ਅੱਜ ਸੁਪਰੀਮ ਕੋਰਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਏਗਾ, ਜਿਸ ‘ਚ ਉਨ੍ਹਾਂ ਨੇ ਕਥਿਤ ਸ਼ਰਾਬ ਨੀਤੀ ਘੁਟਾਲੇ ਦੇ ਤਹਿਤ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਦੁਆਰਾ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ। ਗੌਰਤਲਬ ਹੈ ਕਿ ਜਾਂਚ ਏਜੰਸੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਇਸ ਮਾਮਲੇ ‘ਚ ਫੈਸਲਾ ਸੁਣਾਏਗੀ। ਜ਼ਿਕਰਯੋਗ ਹੈ ਕਿ ਕੇਜਰੀਵਾਲ ਦੀ ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ 17 ਮਈ ਨੂੰ ਸੁਣਵਾਈ ਹੋਈ ਸੀ। ਉਦੋਂ SC ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।