Delhi ਸਰਕਾਰ ਦਾ ਵੱਡਾ ਫੈਸਲਾ; ਸਕੂਲੀ ਵਿਦਿਆਰਥੀਆਂ ਦਾ ਮਾਸਕ ਪਹਿਨਣਾ ਕੀਤਾ ਲਾਜ਼ਮੀ
– ਸਰਕਾਰੀ ਦਫ਼ਤਰਾਂ ਦਾ ਵੀ ਬਦਲਿਆ ਸਮਾਂ, ਜਾਣੋ ਕਾਰਨ
ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ): ਦਿੱਲੀ (Delhi) ‘ਚ ਸ਼ਨੀਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਬਹੁਤ ਖਤਰਨਾਕ ਸਥਿਤੀ ‘ਤੇ ਪਹੁੰਚ ਗਿਆ। ਅੱਜ ਸਵੇਰੇ 7 ਵਜੇ ਕਈ ਥਾਵਾਂ ‘ਤੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 400 ਤੋਂ ਉੱਪਰ ਦਰਜ ਕੀਤਾ ਗਿਆ। ਪ੍ਰਦੂਸ਼ਣ ਦੀ ਸੱਮਸਿਆ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕਈ ਵੱਡੇ ਫੈਸਲੇ ਲੈ ਹਨ।ਮੁੱਖ ਮੰਤਰੀ ਆਤਿਸ਼ੀ ਨੇ ਸਰਕਾਰੀ ਦਫਤਰਾਂ ਲਈ ਨਵੇਂ ਸਮੇਂ ਦਾ ਐਲਾਨ ਕੀਤਾ ਹੈ।
ਹੁਣ ਕੇਂਦਰ ਸਰਕਾਰ ਦੇ ਦਫਤਰਾਂ ‘ਚ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ, ਦਿੱਲੀ ਸਰਕਾਰ ਦੇ ਦਫਤਰਾਂ ‘ਚ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਅਤੇ ਐਮਸੀਡੀ ਦਫਤਰਾਂ ‘ਚ 8:30 ਤੋਂ ਸ਼ਾਮ 5 ਵਜੇ ਤੱਕ ਕੰਮ ਹੋਵੇਗਾ। ਇਹ ਫੈਸਲਾ ਲੋਕਾਂ ਦੀ ਸੁਰੱਖਿਆ ਲਈ ਲਿਆ ਗਿਆ ਹੈ।
ਇਸ ਤੋਂ ਇਲਾਵਾ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਚਲਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/