Delhi ‘ਚ ਵਧਿਆ ਪ੍ਰਦੂਸ਼ਣ ; ਹਵਾ ਦੀ ਗੁਣਵੱਤਾ ਪਹੁੰਚੀ ਬੇਹੱਦ ਖ਼ਰਾਬ ਪੱਧਰ ‘ਤੇ
5ਵੀਂ ਤੱਕ ਦੇ ਸਾਰੇ ਸਕੂਲ ਬੰਦ,ਆਨਲਾਈਨ ਲੱਗਣਗੀਆਂ ਕਲਾਸਾਂ
ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਦਿੱਲੀ ਦੀ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਪੱਧਰ ‘ਤੇ ਪਹੁੰਚ ਗਈ ਹੈ। ਇਸ ਤੋਂ ਬਾਅਦ, ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ (ਭਾਵ ਪੰਜਵੀਂ ਜਮਾਤ ਤੱਕ) ਨੂੰ ਅਗਲੇ ਹੁਕਮਾਂ ਤੱਕ ਆਨਲਾਈਨ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਵੱਧ ਰਹੇ ਪ੍ਰਦੂਸ਼ਣ ਕਾਰਨ ਸਾਰੇ ਪ੍ਰਾਇਮਰੀ ਸਕੂਲ ਬੰਦ ਕਰ ਦਿੱਤੇ ਗਏ ਹਨ।
ਮੁੱਖ ਮੰਤਰੀ ਆਤਿਸ਼ੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਕਾਰਨ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਹੋਣਗੀਆਂ। ਵਿਦਿਆਰਥੀਆਂ ਨੂੰ ਸਕੂਲ ਨਹੀਂ ਜਾਣਾ ਪਵੇਗਾ। ਅਗਲੇ ਨਿਰਦੇਸ਼ਾਂ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਚੱਲਣਗੀਆਂ।
https://x.com/AtishiAAP/status/1857074637743464893
ਦਿੱਲੀ ਦਾ AQI ਪੱਧਰ ਵੀਰਵਾਰ ਨੂੰ 400 ਨੂੰ ਪਾਰ ਕਰ ਗਿਆ। ਪ੍ਰਦੂਸ਼ਣ ਦੇ ਇਸ ਪੱਧਰ ਨੂੰ ਦੇਖਦੇ ਹੋਏ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ 15 ਨਵੰਬਰ ਤੋਂ ਗ੍ਰੇਪ-3 ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਕਾਰਨ ਪ੍ਰਦੂਸ਼ਣ ਕੰਟਰੋਲ ਹੋਣ ਤੱਕ ਉਸਾਰੀ ਨਾਲ ਸਬੰਧਤ ਕੰਮ ਬੰਦ ਰਹਿਣਗੇ। ਇਮਾਰਤਾਂ ਨੂੰ ਢਾਹੁਣ ਅਤੇ ਮਾਈਨਿੰਗ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਠੱਪ ਹੋ ਜਾਣਗੀਆਂ। ਦਿੱਲੀ ਦੇ 39 ਪ੍ਰਦੂਸ਼ਣ ਨਿਗਰਾਨੀ ਸਟੇਸ਼ਨਾਂ ਵਿੱਚੋਂ 27 ਨੇ ਹਵਾ ਦੀ ਗੁਣਵੱਤਾ ਨੂੰ ਗੰਭੀਰ ਦੱਸਿਆ। ਇਸ ਨਾਲ ਸਾਹ ਲੈਣ ਵਿੱਚ ਸਾਹ ਲੈਣਾ ਔਖਾ ਹੋ ਗਿਆ। ਇਸ ਤੋਂ ਬਾਅਦ, ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ NCR ਯਾਨੀ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆਉਣ ਵਾਲੀਆਂ ਬੱਸਾਂ ‘ਤੇ ਪਾਬੰਦੀ ਲਗਾ ਦਿੱਤੀ। ਹਾਲਾਂਕਿ, ਇਲੈਕਟ੍ਰਿਕ ਵਾਹਨਾਂ, ਸੀਐਨਜੀ ਵਾਹਨਾਂ ਅਤੇ ਬੀਐਸ-4 ਡੀਜ਼ਲ ਬੱਸਾਂ ਨੂੰ ਇਸ ਤੋਂ ਛੋਟ ਦਿੱਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/