Delhi : ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਪਰ ਰਹਿਣਾ ਹੋਵੇਗਾ ਜੇਲ੍ਹ ‘ਚ, ਜਾਣੋ ਵਜ੍ਹਾ ?
ਚੰਡੀਗੜ੍ਹ, 12ਜੁਲਾਈ(ਵਿਸ਼ਵ ਵਾਰਤਾ)Delhi-ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪਰ ਕੇਜਰੀਵਾਲ ਨੂੰ ਜੇਲ੍ਹ ਵਿੱਚ ਹੀ ਰਹਿਣਾ ਹੋਵੇਗਾ ਕਿਉਂਕਿ ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਵਿਰੁੱਧ ਦੂਜਾ ਕੇਸ ਸੀ.ਬੀ.ਆਈ. ਦਾ ਹੈ। ਉਹ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਇਸ ਲਈ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ।