Delhi : ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 15ਜੁਲਾਈ(ਵਿਸ਼ਵ ਵਾਰਤਾ)Delhi – ਸੁਪਰੀਮ ਕੋਰਟ ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਸਿਸੋਦੀਆ ਨੇ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਮਾਮਲਿਆਂ ਵਿੱਚ ਜ਼ਮਾਨਤ ‘ਤੇ ਮੁੜ ਵਿਚਾਰ ਲਈ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਹਨ। ਦਰਅਸਲ, 4 ਜੂਨ ਨੂੰ ਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਸਿਸੋਦੀਆ ਨੇ ਇਸ ‘ਤੇ ਮੁੜ ਵਿਚਾਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ ਸੀਬੀਆਈ ਨੇ ਪਿਛਲੇ ਸਾਲ 26 ਫਰਵਰੀ ਅਤੇ ਫਿਰ ਈਡੀ ਨੇ 9 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਸਨੇ 28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਹੈ।