DELHI : ਕੋਚਿੰਗ ਸੈਂਟਰ ਦਾ ਬੇਸਮੈਂਟ ਪਾਣੀ ਨਾਲ ਭਰਿਆ ; 3 ਵਿਦਿਆਰਥੀਆਂ ਦੀ ਮੌਤ
ਪੁਲਿਸ ਨੇ 2 ਲੋਕ ਕੀਤੇ ਗ੍ਰਿਫਤਾਰ
ਨਵੀਂ ਦਿੱਲੀ 28ਜੁਲਾਈ (ਵਿਸ਼ਵ ਵਾਰਤਾ) DELHI: ਦਿੱਲੀ ‘ਚ ਸ਼ਨੀਵਾਰ ਨੂੰ ਪਏ ਭਾਰੀ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਪਾਣੀ ਭਰ ਗਿਆ। ਜਿਸ ਕਾਰਨ ਕੋਚਿੰਗ ਸੈਂਟਰ ਦੀ ਬੇਸਮੈਂਟ ਪਾਣੀ ਨਾਲ ਭਰ ਗਈ। ਬੇਸਮੈਂਟ ਵਿੱਚ ਅਚਾਨਕ ਪਾਣੀ ਭਰ ਜਾਣ ਕਾਰਨ ਕਈ ਵਿਦਿਆਰਥੀ ਉੱਥੇ ਹੀ ਫਸ ਗਏ। ਇਸ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਦਿੱਲੀ ਸਰਕਾਰ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਬੇਸਮੈਂਟ ਪੂਰੀ ਤਰ੍ਹਾਂ ਭਰ ਜਾਣ ਕਾਰਨ ਫਸੇ ਵਿਦਿਆਰਥੀਆਂ ਨੂੰ ਲੱਭਣ ਲਈ ਐਨਡੀਆਰਐਫ ਦੇ ਗੋਤਾਖੋਰਾਂ ਦੀ ਮਦਦ ਲਈ ਗਈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਟੀਮ ਵੀ ਬਚਾਅ ਕਾਰਜ ‘ਚ ਲੱਗੀ ਰਹੀ। ਜਾਣਕਾਰੀ ਮੁਤਾਬਕ ਪੂਰੀ ਬੇਸਮੈਂਟ ‘ਚ ਪਾਣੀ ਭਰ ਗਿਆ ਸੀ, ਜਿਸ ਕਾਰਨ ਬੇਸਮੈਂਟ ‘ਚ ਭਰੇ ਪਾਣੀ ਨੂੰ ਬਾਹਰ ਕੱਢਣ ਲਈ ਵੱਡੀਆਂ ਮੋਟਰਾਂ ਲਗਾਈਆਂ ਗਈਆਂ ਸਨ। ਦਿੱਲੀ ਸਰਕਾਰ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਨਵੀਂ ਦਿੱਲੀ ਦੇ ਸੰਸਦ ਮੈਂਬਰ ਬੰਸੁਰੀ ਸਵਰਾਜ ਨੇ ਦਾਅਵਾ ਕੀਤਾ ਹੈ ਕਿ ਬੇਸਮੈਂਟ ਵਿੱਚ ਪਾਣੀ ਭਰਨ ਤੋਂ ਬਾਅਦ ਬਿਜਲੀ ਦਾ ਝਟਕਾ ਲੱਗਣ ਕਾਰਨ ਕੁਝ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ।