Delhi : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
ਚੰਡੀਗੜ੍ਹ, 20ਅਗਸਤ(ਵਿਸ਼ਵ ਵਾਰਤਾ)Delhi-ਦਿੱਲੀ ਆਬਕਾਰੀ ਘਪਲੇ ਮਾਮਲੇ ’ਚ CBI ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ CBI ਹਿਰਾਸਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਕੇਜਰੀਵਾਲ ਵਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ 20 ਅਗਸਤ ਨੂੰ ਸੁਣਵਾਈ ਦਾ ਹੁਕਮ ਦਿੱਤਾ।