Delhi ਆਮ ਆਦਮੀ ਪਾਰਟੀ ਨੇ ਔਰਤਾਂ ਲਈ ਕੀਤਾ ਵੱਡਾ ਐਲਾਨ
ਹਰ ਮਹੀਨੇ ਖਾਤੇ ਵਿੱਚ ਆਉਣਗੇ 1000 ਰੁਪਏ
ਅਸੀਂ ਮਹਿਲਾਵਾਂ ਨਾਲ ਕੀਤਾ ਹੋਇਆ ਵਾਅਦਾ ਕੀਤਾ ਪੂਰਾ”- ਕੇਜਰੀਵਾਲ
ਨਵੀ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਹਿਲਾ ਸਨਮਾਨ ਨਿਧੀ ਯੋਜਨਾ ਤਹਿਤ ਵੀਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣਾ ਵਾਅਦਾ ਪੂਰਾ ਕਰਦੇ ਹੋਏ ਦਿੱਲੀ (Delhi) ਸਰਕਾਰ ਨੇ ਹਰ ਔਰਤ ਦੇ ਬੈਂਕ ਖਾਤੇ ਵਿੱਚ ਹਰ ਮਹੀਨੇ 1000 ਰੁਪਏ ਜਮ੍ਹਾਂ ਕਰਵਾਉਣ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਦਿੱਲੀ ਮੁੱਖ ਮੰਤਰੀ ਆਤਿਸ਼ੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਪ੍ਰਸਤਾਵ ਪਾਸ ਕੀਤਾ ਗਿਆ। ਹੁਣ ਦਿੱਲੀ ਦੀਆਂ ਔਰਤਾਂ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ, ਜਿਸ ਤੋਂ ਬਾਅਦ ਇਹ ਰਕਮ ਉਨ੍ਹਾਂ ਦੇ ਖਾਤੇ ‘ਚ ਜਮ੍ਹਾ ਹੋ ਜਾਵੇਗੀ। 18 ਸਾਲ ਦੀ ਉਮਰ ਪੂਰੀ ਕਰਨ ਵਾਲੀ ਹਰ ਔਰਤ ਇਸ ਸਕੀਮ ਦੇ ਦਾਇਰੇ ਵਿੱਚ ਆਵੇਗੀ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯੋਜਨਾ ਦਿੱਲੀ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/