Delhi Airport Fire : ਦਿੱਲੀ ਏਅਰਪੋਰਟ ‘ਤੇ ਵੱਡਾ ਹਾਦਸਾ! ਜਹਾਜ਼ ਨੇੜੇ ਖੜੀ ਬੱਸ ਨੂੰ ਲੱਗੀ ਭਿਆਨਕ ਅੱਗ
ਨਵੀ ਦਿੱਲੀ, 28 ਅਕਤੂਬਰ 2025 (ਵਿਸ਼ਵ ਵਾਰਤਾ) – ਦਿੱਲੀ ਹਵਾਈ ਅੱਡੇ ਦੇ ਟਰਮੀਨਲ 3 ‘ਤੇ ਅੱਜ ਮੰਗਲਵਾਰ ਦੁਪਹਿਰ ਨੂੰ ਏਅਰ ਇੰਡੀਆ ਦੇ ਜਹਾਜ਼ ਤੋਂ ਕੁਝ ਮੀਟਰ ਦੂਰ ਖੜ੍ਹੀ ਇੱਕ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਹ ਬੱਸ ਏਅਰ ਇੰਡੀਆ SATS ਏਅਰਪੋਰਟ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਦੀ ਸੀ, ਜੋ ਕਈ ਏਅਰਲਾਈਨਾਂ ਲਈ ਗਰਾਉਂਡ ਸਰਵਿਸ ਪ੍ਰਦਾਨ ਕਰਦੀ ਹੈ। ਖੁਸ਼ਕਿਸਮਤੀ ਨਾਲ, ਹਾਦਸੇ ਸਮੇਂ ਬੱਸ ਵਿੱਚ ਕੋਈ ਯਾਤਰੀ ਨਹੀਂ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਵਿਭਾਗ ਅਤੇ ਸਥਾਨਕ ਪੁਲਿਸ ਦੇ ਨਾਲ-ਨਾਲ ਸੀਆਈਐਸਐਫ ਸਮੇਤ ਹੋਰ ਸਬੰਧਤ ਏਜੰਸੀਆਂ ਨੇ ਤੁਰੰਤ ਘਟਨਾ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਇਹ ਅੱਗ ਕਿਵੇਂ ਲੱਗੀ ਅਤੇ ਇਸ ਵਿੱਚ ਕੋਈ ਜ਼ਖਮੀ ਹੋਇਆ ਹੈ ਜਾਂ ਨਹੀਂ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬੱਸ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਨਜ਼ਰ ਰਹੀ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























