Delhi Airport flights : ਦਿੱਲੀ ਹਵਾਈ ਅੱਡੇ ‘ਤੇ 100 ਤੋਂ ਵੱਧ ਉਡਾਣਾਂ ਪ੍ਰਭਾਵਿਤ; ਯਾਤਰੀਆਂ ਲਈ ਐਡਵਾਇਜ਼ਰੀ ਜਾਰੀ
– ਜਾਣੋ ਕਿਉਂ ਹੋ ਰਹੀਆਂ ਉਡਾਣਾਂ ਲੇਟ? ਅਤੇ ਕਦੋਂ ਤਕ ਸੁਧਰੇਗੀ ਸਥਿਤੀ?
ਨਵੀ ਦਿੱਲੀ, 7 ਨਵੰਬਰ 2025 (ਵਿਸ਼ਵ ਵਾਰਤਾ): ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI ਹਵਾਈ ਅੱਡਾ) ‘ਤੇ ਅੱਜ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਣ (Delhi Airport flights) ਕਾਰਨ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹਵਾਈ। ਜਾਣਕਾਰੀ ਅਨੁਸਾਰ ਆਵਾਜਾਈ ਕੰਟਰੋਲ ਪ੍ਰਣਾਲੀ ਵਿੱਚ ਤਕਨੀਕੀ ਖਰਾਬੀ ਕਾਰਨ ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ 100 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ। ਅਜੇ ਵੀ ਸਥਿਤੀ ਨੂੰ ਸੁਧਰਨ ਵਿੱਚ ਤਿੰਨ ਤੋਂ ਚਾਰ ਘੰਟੇ ਦਾ ਸਮਾਂ ਲੱਗ ਸਕਦਾ ਹੈ।

ਦਿੱਲੀ ਹਵਾਈ ਅੱਡੇ ਦੇ ਸੰਚਾਲਕ ਡਾਇਲ ਨੇ ਕਿਹਾ ਕਿ ਹਵਾਈ ਆਵਾਜਾਈ ਕੰਟਰੋਲ ਪ੍ਰਣਾਲੀ (ਏਟੀਸੀ) ਵਿੱਚ ਤਕਨੀਕੀ ਖਰਾਬੀ ਕਾਰਨ ਉਡਾਣਾਂ ਵਿੱਚ ਦੇਰੀ ਹੋਈ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (DIAL) ਨੇ X ‘ਤੇ ਪੋਸਟ ਕੀਤਾ ਕਿ ਸਾਡੀ ਟੀਮ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਸਾਰੀਆਂ ਸਬੰਧਤ ਧਿਰਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।
ਉਡਾਣ ਸੰਚਾਲਨ ਵਿੱਚ ਦੇਰੀ ਦੇ ਕਾਰਨ, ਦਿੱਲੀ ਹਵਾਈ ਅੱਡਾ ਅਥਾਰਟੀ ਦੇ ਨਾਲ-ਨਾਲ ਪ੍ਰਮੁੱਖ ਏਅਰਲਾਈਨਾਂ, ਅਕਾਸਾ, ਏਅਰ ਇੰਡੀਆ, ਸਪਾਈਸਜੈੱਟ, ਇੰਡੀਗੋ ਨੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।ਇਸ ਵਿੱਚ ਕਿਹਾ ਗਿਆ ਹੈ ਕਿ ਉਡਾਣ ਸੰਚਾਲਨ ਵਿੱਚ ਦੇਰੀ ਹੋ ਰਹੀ ਹੈ, ਇਸ ਲਈ ਯਾਤਰੀ ਆਪਣੀਆਂ ਉਡਾਣਾਂ ਸੰਬੰਧੀ ਅਪਡੇਟਸ ਦੀ ਜਾਂਚ ਕਰਦੇ ਰਹਿਣ।
ਏਅਰਪੋਰਟ ਅਥਾਰਟੀ ਆਫ ਇੰਡੀਆ ਨੇ ਇਸ ਸੰਬੰਧੀ ਆਪਣੀ X ਪੋਸਟ ਵਿੱਚ ਕਿਹਾ ਕਿ ਦਿੱਲੀ ਹਵਾਈ ਅੱਡੇ ‘ਤੇ ਉਡਾਣ ਸੰਚਾਲਨ ਵਿੱਚ ਦੇਰੀ ਹੋ ਰਹੀ ਹੈ ਕਿਉਂਕਿ ਆਟੋਮੈਟਿਕ ਮੈਸੇਜ ਸਵਿਚਿੰਗ ਸਿਸਟਮ (AMSS) ਵਿੱਚ ਤਕਨੀਕੀ ਖਰਾਬੀ ਹੈ ਜੋ ਏਅਰ ਟ੍ਰੈਫਿਕ ਕੰਟਰੋਲ ਡੇਟਾ ਦਾ ਸਮਰਥਨ ਕਰਦਾ ਹੈ।ਤਕਨੀਕੀ ਟੀਮਾਂ ਸਿਸਟਮ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਲਈ ਕੰਮ ਕਰ ਰਹੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























