Delhi ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ
- ਅੰਬੇਡਕਰ ਸਨਮਾਨ ਯੋਜਨਾ ਦੀ ਕੀਤੀ ਘੋਸ਼ਣਾ
- ਦਲਿਤ ਭਾਈਚਾਰੇ ਦੇ ਬੱਚੇ ਦੀ ਯੂਨੀਵਰਸਿਟੀ ਪੜ੍ਹਾਈ ਦਾ ਸਾਰਾ ਖਰਚਾ ਚੁੱਕੇਗੀ ਦਿੱਲੀ ਸਰਕਾਰ
ਨਵੀ ਦਿੱਲੀ, 21 ਦਸੰਬਰ: ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੱਚਿਆਂ ਲਈ ਵੱਡਾ ਐਲਾਨ ਕੀਤਾ ਹੈ। ਇੱਕ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਦਿੱਲੀ ਵਿੱਚ ਦਲਿਤ ਵਿਦਿਆਰਥੀਆਂ ਲਈ ਡਾ.ਅੰਬੇਦਕਰ ਸਕਾਲਰਸ਼ਿਪ ਦਾ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ “ਅੱਜ ਮੈਂ ਡਾ. ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਕਰਦਾ ਹਾਂ, ਜਿਸ ਤਹਿਤ ਦਲਿਤ ਭਾਈਚਾਰੇ ਦਾ ਕੋਈ ਵੀ ਬੱਚਾ ਦੁਨੀਆ ਦੀ ਕਿਸੇ ਵੀ ਚੋਟੀ ਦੀ ਯੂਨੀਵਰਸਿਟੀ ‘ਚ ਪੜ੍ਹਨਾ ਚਾਹੁੰਦਾ ਹੈ ਤਾਂ ਉਹ ਬੱਚਾ ਉਸ ਯੂਨੀਵਰਸਿਟੀ ‘ਚ ਦਾਖਲਾ ਲੈ ਸਕਦਾ ਹੈ ਅਤੇ ਉਸ ਦੀ ਪੜ੍ਹਾਈ ਦਾ ਸਾਰਾ ਖਰਚਾ ਦਿੱਲੀ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/