Delhi ਚੋਣਾਂ ਤੋਂ ਪਹਿਲਾ ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ
- LG ਨੇ ED ਨੂੰ ‘ਆਪ’ ਕਨਵੀਨਰ ‘ਤੇ ਮੁਕੱਦਮਾ ਚਲਾਉਣ ਦੀ ਦਿੱਤੀ ਇਜਾਜ਼ਤ
ਨਵੀ ਦਿੱਲੀ,21 ਦਸੰਬਰ: ਦਿੱਲੀ (Delhi ) ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਐਕਸਾਈਜ਼ ਨੀਤੀ ਮਾਮਲੇ ‘ਚ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਤੌਰ ‘ਤੇ ਵੱਡੇ ਭ੍ਰਿਸ਼ਟਾਚਾਰ ਦਾ ਪਤਾ ਲੱਗਣ ਤੋਂ ਬਾਅਦ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਉਣ ਲਈ ਉਪ ਰਾਜਪਾਲ ਤੋਂ ਮਨਜ਼ੂਰੀ ਮੰਗੀ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/