Delhi: ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਸਾਧਿਆ ਨਿਸ਼ਾਨਾ
-ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਸਵਾਲ
ਨਵੀ ਦਿੱਲੀ, 9 ਦਸੰਬਰ : ਦਿੱਲੀ ਦੇ ਕਰੀਬ 40 ਸਕੂਲਾਂ ‘ਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਆਤਿਸ਼ੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਰਾਜਧਾਨੀ ਦਿੱਲੀ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ।ਅਰਵਿੰਦ ਕੇਜਰੀਵਾਲ ਨੇ ਆਪਣੀ ਪੋਸਟ ‘ਚ ਕਿਹਾ, ਦਿੱਲੀ ਦੇ ਲੋਕਾਂ ਨੇ ਦਿੱਲੀ ‘ਚ ਕਾਨੂੰਨ ਵਿਵਸਥਾ ਦੀ ਇੰਨੀ ਮਾੜੀ ਹਾਲਤ ਪਹਿਲਾਂ ਕਦੇ ਨਹੀਂ ਦੇਖੀ। ਅਮਿਤ ਸ਼ਾਹ ਨੂੰ ਦਿੱਲੀ ਦੇ ਲੋਕਾਂ ਨੂੰ ਆ ਕੇ ਜਵਾਬ ਦੇਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਅੱਜ ਸਵੇਰੇ ਦਿੱਲੀ ਦੇ ਦੋ ਵੱਡੇ ਸਕੂਲਾਂ ਡੀਪੀਐਸ ਆਰਕੇ ਪੁਰਮ ਅਤੇ ਪੱਛਮੀ ਵਿਹਾਰ ਦੇ ਜੀਡੀ ਗੋਇਨਕਾ ਨੂੰ ਬੰਬ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਇਹ ਗੱਲ ਵੀ ਸਾਹਮਣੇ ਆਈ ਕਿ ਕਰੀਬ 40 ਸਕੂਲਾਂ ਨੂੰ ਈ-ਮੇਲ ਰਾਹੀਂ ਅਜਿਹੀਆਂ ਧਮਕੀਆਂ ਦਿੱਤੀਆਂ ਗਈਆਂ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/