Delhi Asembly Election : ਆਮ ਆਦਮੀ ਪਾਰਟੀ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 20 ਜਨਵਰੀ(ਵਿਸ਼ਵ ਵਾਰਤਾ) ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਕੁੱਲ 40 ਆਗੂਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਪ੍ਰਚਾਰ ਕਰਨਗੇ। ਇਸ ਸੂਚੀ ਵਿੱਚ ਪਾਰਟੀ ਦੇ ਕਈ ਦਿੱਗਜ ਆਗੂਆਂ ਦੇ ਨਾਮ ਹਨ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/